ਬੁਢਲਾਡਾ, 28 ਜਨਵਰੀ (ਸਵਰਨ ਸਿੰਘ ਰਾਹੀ)- ਸਥਾਨਕ ਗੁਰੂ ਨਾਨਕ ਕਾਲਜ ਦੇ ਕੌਮੀ ਸੇਵਾ ਯੋਜਨਾ ਵਿਭਾਗ ਵਲੋਂ ਐਨ.ਸੀ.ਸੀ. ਵਿਭਾਗ ਦੇ ਸਹਿਯੋਗ ਨਾਲ 16ਵਾਂ ਕੌਮੀ ਵੋਟਰ ਦਿਵਸ ਮਨਾਇਆ ਗਿਆ | ਕੌਮੀ ਸੇਵਾ ਯੋਜਨਾ ਵਿਭਾਗ ਦੇ ਪ੍ਰੋਗਰਾਮ ਅਫ਼ਸਰ ਗੁਰਦੀਪ ਸਿੰਘ, ਡਾ. ਗੀਤੂ, ਡਾ. ਸੀਤਲ ਬਜਾਜ, ਪ੍ਰੋ. ਗੁਰਵਿੰਦਰ ਸਿੰਘ, ਅਮਨਪ੍ਰੀਤ ਸਿੰਘ ਅਤੇ ਐਨ.ਸੀ.ਸੀ. ਕੋਆਰਡੀਨੇਟਰ ਪ੍ਰੋ. ਕੁਲਵੀਰ ਸਿੰਘ ਨੇ ਵੋਟ ਬਣਵਾਉਣ ਅਤੇ ਵੋਟ ਦਾ ਸਹੀ ਇਸਤੇਮਾਲ ਕਰਨ ਸਬੰਧੀ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਵੋਟਰ ਦਿਵਸ ਦਾ ਉਦੇਸ਼ ਵਲੰਟੀਅਰਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਣਕਾਰੀ ਦੇਣਾ ਅਤੇ ਉਨ੍ਹਾਂ ਨੂੰ ਲੋਕਤੰਤਰਿਕ ਪ੍ਰਕਿਰਿਆ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨਾ ਹੈ | ਵਲੰਟੀਅਰਾਂ ਨੇ ਵੋਟ ਬਣਾਉਣ ਅਤੇ ਨਿਰਪੱਖ ਵੋਟ ਪਾਉਣ ਦੀ ਸਹੁੰ ਵੀ ਚੁੱਕੀ | ਇਸ ਮੌਕੇ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ 'ਚ ਹਰਮਨਪ੍ਰੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਐਸ.ਡੀ.ਐਮ. ਗਗਨਦੀਪ ਸਿੰਘ ਵਲੋਂ ਸਨਮਾਨਿਤ ਵੀ ਕੀਤਾ ਗਿਆ |