ਬੁਢਲਾਡਾ, 28 ਜਨਵਰੀ (ਸਵਰਨ ਸਿੰਘ ਰਾਹੀ)- ਸਥਾਨਕ ਗੁਰਦੁਆਰਾ ਸਿੰਘ ਸਭਾ (ਨਵੀਨ) ਵਿਖੇ ਬਾਬਾ ਦੀਪ ਸਿੰਘ ਅਖਾੜਾ ਗਤਕਾ ਪਾਰਟੀ ਅਤੇ ਮਾਤਾ ਗੁਜਰੀ ਭਲਾਈ ਕੇਂਦਰ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਭਾਈ ਗੁਰਮੇਲ ਸਿੰਘ, ਭਾਈ ਸਰਵਣ ਸਿੰਘ ਦੇ ਜਥਿਆਂ ਸਮੇਤ ਸਥਾਨਕ ਕੀਰਤਨੀਆਂ ਨੇ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕੀਤਾ | ਸੰਸਥਾ ਦੇ ਮੁਖੀ ਸੁਰਜੀਤ ਸਿੰਘ ਟੀਟਾ ਨੇ ਦੱਸਿਆ ਕਿ ਬਾਬਾ ਦੀਪ ਸਿੰਘ ਗਤਕਾ ਅਖਾੜਾ ਵਲੋਂ ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ ਅਤੇ ਮਾ. ਕੁਲਵੰਤ ਸਿੰਘ ਨੂੰ ਵਧੀਆ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰੂ ਘਰ ਦੇ ਮੁੱਖ ਸੇਵਾਦਾਰ ਡਾ. ਕਮਲਜੀਤ ਸਿੰਘ ਬੌਬੀ, ਰਜਿੰਦਰ ਸਿੰਘ ਸੋਨੂੰ, ਜਸਵਿੰਦਰ ਸਿੰਘ ਵਿਰਕ, ਪ੍ਰੇਮ ਸਿੰਘ ਦੋਦੜਾ, ਗੁਰਵਿੰਦਰ ਸਿੰਘ, ਗਗਨਦੀਪ ਸਿੰਘ, ਦਵਿੰਦਰ ਸਿੰਘ, ਕੁਲਦੀਪ ਸਿੰਘ, ਤਨਜੋਤ ਸਿੰਘ ਸਾਹਨੀ, ਅਮੋਲ ਸਿੰਘ, ਸੁਖਵਿੰਦਰ ਸਿੰਘ, ਪਿ੍ਤਪਾਲ ਸਿੰਘ ਕੋਹਲੀ, ਕੁਲਦੀਪ ਸਿੰਘ ਅਨੇਜਾ, ਗੁਰਚਰਨ ਸਿੰਘ, ਜਰਨੈਲ ਸਿੰਘ, ਜਸਵੰਤ ਸਿੰਘ ਆਦਿ ਹਾਜ਼ਰ ਸਨ |