27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸੜਕ ਸੁਰੱਖਿਆ ਸੰਬੰਧੀ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 29-01-2026
ਬੋਹਾ, 28 ਜਨਵਰੀ (ਰਮੇਸ਼ ਤਾਂਗੜੀ)- ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਗਾਮੀਵਾਲਾ ਵਿਖੇ ਸੋਲਰ ਪਲਾਂਟ ਕੰਪਨੀ ਸੈਮ ਕੌਰਪ ਵਲੋਂ ਸੜਕ ਸੁਰੱਖਿਆ ਸਬੰਧੀ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਸਾਈਟ ਮੈਨੇਜਰ ਉੱਤਮ ਮਲਕ ਅਤੇ ਸੇਫ਼ਟੀ ਅਫ਼ਸਰ ਅਭਿਸ਼ੇਕ ਸ਼ਰਮਾ ਵਲੋਂ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਸਬੰਧੀ ਨਿਯਮਾਂ ਅਤੇ ਕਾਨੂੰਨਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੜਕ 'ਤੇ ਚੱਲਣ, ਸੜਕ ਪਾਰ ਕਰਨ, ਸੜਕ 'ਤੇ ਵਾਹਨ ਚਲਾਉਣ ਸਮੇਂ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ | ਉਨ੍ਹਾਂ ਦੱਸਿਆ ਕਿ ਹਰ ਰੋਜ਼ ਸੜਕਾਂ 'ਤੇ ਵਾਪਰ ਰਹੇ ਹਾਦਸੇ ਜਿੱਥੇ ਹਜ਼ਾਰਾਂ ਪਰਿਵਾਰਾਂ ਤੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਖੋ ਰਹੇ ਹਨ ਉੱਥੇ ਹੀ ਸੜਕ ਸੁਰੱਖਿਆ ਸਬੰਧੀ ਨਿਯਮਾਂ ਦੀ ਅਣਦੇਖੀ ਇਸ ਸਭ ਕੁਝ ਲਈ ਜ਼ਿੰਮੇਵਾਰ ਹੈ | ਸੈਮ ਕੌਰਪ ਕੰਪਨੀ ਦੇ ਮੁਲਾਜ਼ਮ ਅਨਿਲ ਸੈਣੀ, ਸੀਤਾ ਰਾਮ, ਗੋਰਾ ਸਿੰਘ ਗਾਮੀਵਾਲਾ, ਹਰਵਿੰਦਰ ਸਿੰਘ, ਵੀਰਬਲ ਸਿੰਘ ਅਤੇ ਕੁਲਦੀਪ ਸਿੰਘ ਦੀ ਟੀਮ ਨੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਮੁਹੱਈਆ ਕਰਵਾਈ | ਸਰਕਾਰੀ ਪ੍ਰਾਇਮਰੀ ਸਕੂਲ ਗਾਮੀਵਾਲਾ ਦੇ ਮੁੱਖ ਅਧਿਆਪਕ ਪਰਮਜੀਤ ਕੌਰ ਦੁਆਰਾ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਗਿਆ ਅਤੇ ਸੜਕ ਸਬੰਧੀ ਨਿਯਮਾਂ ਦੀ ਪਾਲਣਾ ਕਰਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ | ਸਰਕਾਰੀ ਮਿਡਲ ਸਕੂਲ ਗਾਮੀਵਾਲਾ ਦੇ ਸਕੂਲ ਮੁਖੀ ਅਮਰੀਕ ਸਿੰਘ ਬੋਹਾ ਨੇ ਸੈਮੀਨਾਰ ਆਯੋਜਿਤ ਕਰਨ ਅਤੇ ਵਿਦਿਆਰਥੀਆਂ ਨੂੰ ਬਹੁਮੁੱਲੀ ਜਾਣਕਾਰੀ ਪ੍ਰਦਾਨ ਕਰਨ 'ਤੇ ਸੈਮ ਕੌਰਪ ਕੰਪਨੀ ਦੇ ਸਾਰੇ ਉੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਧੰਨਵਾਦ ਕੀਤਾ | ਇਸ ਮੌਕੇ ਮਾ. ਹਰਪ੍ਰੀਤ ਸਿੰਘ, ਮਨਜੀਤ ਕੌਰ, ਹਰਪ੍ਰੀਤ ਕੌਰ, ਅਮਨਦੀਪ ਕੌਰ, ਨਿਸ਼ਾ, ਰੇਨੂ ਬਾਲਾ, ਗੁਰਮੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਦਾਕਾਰੀ ਦਾ ਸਿਖਰ ਹੋ ਨਿੱਬੜਿਆ ਰਾਣਾ ਰਣਵੀਰ ਦਾ ਨਾਟਕ 'ਬੰਦੇ ਬਣੋ ਬੰਦੇ' ਅਗਲੀ ਖ਼ਬਰ ਸਰਕਾਰਾਂ ਦੀ ਅਣਦੇਖੀ ਕਾਰਨ ਖੇਤੀ ਵਿਭਿੰਨਤਾ ਲਿਆਉਣ ਦੇ ਦਾਅਵੇ ਹੋਏ ਖੋਖਲੇ
Ad Position 24