27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਨੇ ਭਖਦੀਆਂ ਮੰਗਾਂ ਦੇ ਹੱਲ ਲਈ ਕੀਤੀ ਰੈਲੀ

Ad Position 21
No active advertisement
ਅਜੀਤ ਡੈਸਕ 29-01-2026
ਮਾਨਸਾ, 28 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਪੰਜਾਬ (ਏਕਟੂ) ਵਲੋਂ ਜ਼ਿਲ੍ਹਾ ਮਾਨਸਾ ਦੇ ਭੱਠਾ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਵੱਡੀ ਗਿਣਤੀ 'ਚ ਮਜ਼ਦੂਰਾਂ ਨੇ ਰੈਲੀ ਕਰ ਕੇ ਨਾਅਰੇਬਾਜ਼ੀ ਕੀਤੀ ਅਤੇ ਪੰਜਾਬ ਸਰਕਾਰ ਤੇ ਭੱਠਾ ਮਾਲਕਾਂ ਦੇ ਮਜ਼ਦੂਰ ਵਿਰੋਧੀ ਰਵੱਈਏ ਪ੍ਰਤੀ ਰੋਸ ਪ੍ਰਗਟਾਇਆ | ਜ਼ਿਲ੍ਹਾ ਪ੍ਰਧਾਨ ਜੀਤ ਸਿੰਘ ਬੋਹਾ, ਜ਼ਿਲ੍ਹਾ ਸਕੱਤਰ ਵਿਜੈ ਕੁਮਾਰ ਭੀਖੀ ਅਤੇ ਕਾਰਜਕਾਰੀ ਮੈਂਬਰ ਗੁਰਮੀਤ ਸਿੰਘ ਨੰਦਗੜ੍ਹ ਨੇ ਮੰਗ ਕੀਤੀ ਕਿ 15 ਦਿਨਾਂ 'ਚ ਪ੍ਰਸ਼ਾਸਨ ਵੱਲੋਂ ਭੱਠਾ ਮਾਲਕਾਂ ਅਤੇ ਯੂਨੀਅਨ ਦੀ ਇੱਕ ਸਾਂਝੀ ਪੈਨਲ ਮੀਟਿੰਗ ਬੁਲਾਈ ਜਾਵੇ, ਭੱਠਾ ਮਜ਼ਦੂਰਾਂ ਨੂੰ ਮਹਿੰਗਾਈ ਭੱਤੇ ਅਨੁਸਾਰ ਮਜ਼ਦੂਰੀ 'ਚ 50 ਫ਼ੀਸਦੀ ਵਾਧਾ ਕੀਤਾ ਜਾਵੇ, ਚਾਰ ਮਜ਼ਦੂਰ ਵਿਰੋਧੀ ਲੇਬਰ ਕੋਡ ਰੱਦ ਕੀਤੇ ਜਾਣ, ਹਰੇਕ ਭੱਠੇ 'ਤੇ ਰਿਹਾਇਸ਼, ਸਾਫ਼ ਪੀਣ ਵਾਲਾ ਪਾਣੀ ਅਤੇ ਸਿਹਤ ਸਹੂਲਤਾਂ ਯਕੀਨੀ ਬਣਾਈਆਂ ਜਾਣ, ਮਜ਼ਦੂਰਾਂ ਨੂੰ ਈ.ਐਸ.ਆਈ. ਅਤੇ ਈ.ਪੀ.ਐਫ. ਦੀ ਸਹੂਲਤ ਵੀ ਦਿੱਤੀ ਜਾਵੇ ਅਤੇ ਭੱਠਾ ਮਾਲਕਾਂ ਵਲੋਂ ਮਜ਼ਦੂਰਾਂ ਦੇ ਕੀਤੇ ਜਾ ਰਹੇ ਆਰਥਿਕ ਅਤੇ ਮਾਨਸਿਕ ਸ਼ੋਸ਼ਣ 'ਤੇ ਤੁਰੰਤ ਰੋਕ ਲਗਾਈ ਜਾਵੇ | ਉਕਤ ਆਗੂਆਂ ਨੇ ਐਲਾਨ ਕੀਤਾ ਕਿ ਜ਼ਿਲੇ੍ਹ ਦੇ ਸਮੂਹ ਭੱਠਾ ਮਜ਼ਦੂਰ 12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ 'ਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨਗੇ | ਇਸ ਮੌਕੇ ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਦੇ ਕੇਂਦਰੀ ਆਗੂ ਕਾ. ਰਾਜਵਿੰਦਰ ਸਿੰਘ ਰਾਣਾ ਅਤੇ ਮਜ਼ਦੂਰ ਆਗੂ ਦਰਸ਼ਨ ਸਿੰਘ ਦਾਨੇਵਾਲ ਨੇ ਵੀ ਮਜ਼ਦੂਰਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ | ਇਸ ਦੌਰਾਨ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ (ਮਾਲਵਾ) ਦਾ ਖੇਤੀਬਾੜੀ ਵਿਕਾਸ ਬੈਂਕ ਅੱਗੇ ਧਰਨਾ ਸਮਾਪਤ ਅਗਲੀ ਖ਼ਬਰ ਅਦਾਕਾਰੀ ਦਾ ਸਿਖਰ ਹੋ ਨਿੱਬੜਿਆ ਰਾਣਾ ਰਣਵੀਰ ਦਾ ਨਾਟਕ 'ਬੰਦੇ ਬਣੋ ਬੰਦੇ'
Ad Position 24