18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸਟਾਰ ਪਲੱਸ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦੀ 'ਕਿਸ ਮੇਂ ਕਿਤਨਾ ਹੈ ਦਮ' ਲਈ ਚੋਣ <br/>

Ad Position 21
No active advertisement
ਚੁਣੇ ਗਏ ਵਿਦਿਆਰਥੀਆਂ ਦੀ ਪ੍ਰਬੰਧਕਾਂ ਅਤੇ ਸਟਾਫ਼ ਨਾਲ | ਤਸਵੀਰ: ਸਿੰਗਲਾ <br/> 31-01-2026
ਰਾਮਾਂ ਮੰਡੀ, 30 ਜਨਵਰੀ (ਤਰਸੇਮ ਸਿੰਗਲਾ)-ਸਟਾਰ ਪਲੱਸ ਕਾਨਵੈਂਟ ਸਕੂਲ ਰਾਮਾਂ ਮੰਡੀ ਦੇ ਤਿੰਨ ਹੋਣਹਾਰ ਵਿਦਿਆਰਥੀਆਂ ਦੀ ਚੋਣ ਪ੍ਰਸਿੱਧ ਪ੍ਰਤੀਯੋਗਿਤਾ 'ਕਿਸ ਮੇਂ ਕਿਤਨਾ ਹੈ ਦਮ' ਲਈ ਕੀਤੀ ਗਈ ਹੈ ਜਿਸ ਵਿਚ ਹੈਪੀ ਸਿੰਘ ਜਮਾਤ ਦਸਵੀਂ ਨੇ ਕਲੇ ਆਰਟ ਵਿਚ, ਏਕਮ ਜੋਤ ਕੌਰ ਜਮਾਤ ਅੱਠਵੀਂ ਨੇ ਪੇਂਟਿੰਗ ਵਿਚ ਅਤੇ ਮਨਵੀਰ ਕੌਰ ਜਮਾਤ ਸੱਤਵੀਂ ਨੇ ਸੁੰਦਰ ਲਿਖਾਈ ਵਿਚ ਹਿੱਸਾ ਲਿਆ | ਇਸ ਚੋਣ ਨਾਲ ਸਕੂਲ ਵਿਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ | ਚੁਣੇ ਗਏ ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਅਤੇ ਪ੍ਰਤਿਭਾ ਨਾਲ ਇਹ ਸਫ਼ਲਤਾ ਹਾਸਲ ਕੀਤੀ ਹੈ | ਇਹ ਮੁਕਾਬਲਾ ਵਿਦਿਆਰਥੀਆਂ ਦੀ ਬੁੱਧੀਮਤਾ, ਆਤਮ-ਵਿਸ਼ਵਾਸ ਅਤੇ ਸਮੂਹਿਕ ਸੋਚ ਨੂੰ ਪਰਖਣ ਲਈ ਕਰਵਾਇਆ ਜਾਂਦਾ ਹੈ | ਸਖ਼ਤ ਚੋਣ ਪ੍ਰਕਿਰਿਆ ਦੌਰਾਨ ਕਈ ਵਿਦਿਆਰਥੀਆਂ ਨੇ ਭਾਗ ਲਿਆ ਪਰ ਸਟਾਰ ਪਲੱਸ ਕਾਨਵੈਂਟ ਸਕੂਲ ਦੇ ਤਿੰਨ ਵਿਦਿਆਰਥੀਆਂ ਨੇ ਆਪਣੀ ਵਿਲੱਖਣ ਪ੍ਰਸਤੁਤੀ ਨਾਲ ਜੱਜਾਂ ਨੂੰ ਪ੍ਰਭਾਵਿਤ ਕੀਤਾ | ਸਕੂਲ ਦੇ ਚੇਅਰਮੈਨ ਵਿਜੇ ਕੁਮਾਰ ਲਹਿਰੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਸਿਰਫ਼ ਵਿਦਿਆਰਥੀਆਂ ਲਈ ਹੀ ਨਹੀਂ, ਸਗੋਂ ਪੂਰੇ ਸਕੂਲ ਲਈ ਮਾਣ ਦੀ ਗੱਲ ਹੈ | ਉਨ੍ਹਾਂ ਨੇ ਅਧਿਆਪਕਾਂ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਬੱਚਿਆਂ ਨੂੰ ਸਹੀ ਮਾਰਗ ਦਰਸ਼ਨ ਦਿੱਤਾ | ਚੁਣੇ ਗਏ ਵਿਦਿਆਰਥੀਆਂ ਨੇ ਕਿਹਾ ਕਿ ਉਹ ਪੂਰੀ ਮਿਹਨਤ ਅਤੇ ਆਤਮ-ਵਿਸ਼ਵਾਸ ਨਾਲ ਮੁਕਾਬਲੇ ਵਿਚ ਭਾਗ ਲੈਣਗੇ ਅਤੇ ਸਕੂਲ ਦਾ ਨਾਂਅ ਰੌਸ਼ਨ ਕਰਨਗੇ | ਇਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਚੇਅਰਮੈਨ ਵਿਜੇ ਕੁਮਾਰ ਲਹਿਰੀ, ਪ੍ਰਧਾਨ ਤੇਲੂ ਰਾਮ ਲਹਿਰੀ, ਫ਼ਾਇਨਾਂਸ ਸੈਕਟਰੀ ਭੂਸ਼ਨ ਕੁਮਾਰ ਲਹਿਰੀ, ਪਿ੍ੰਸੀਪਲ ਸ੍ਰੀਮਤੀ ਮੋਨਿਕਾ ਧੀਮਾਨ ਅਤੇ ਅਧਿਆਪਕਾਂ ਦੁਆਰਾ ਵਧਾਈ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਜਲਧਾਰਾ ਕਰਵਾਉਣ ਦੇ ਨਾਂਅ 'ਤੇ ਪਖੰਡੀ ਬਾਬੇ ਨੇ ਠੱਗੇ ਲੋਕ ਅਗਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਅੰਤਰ-ਰਾਸ਼ਟਰੀ ਰਬਾਬ ਉਤਸਵ ਆਯੋਜਿਤ <br/>
Ad Position 24