ਮਾਨਸਾ, 30 ਜਨਵਰੀ (ਸੱਭਿ.ਪ੍ਰਤੀ.)- ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਵਲੋਂ ਉੱਚ ਸਿੱਖਿਆ ਸੰਸਥਾਵਾਂ 'ਚ ਬਰਾਬਰੀ ਨੂੰ ਹੁਲਾਰਾ ਦੇਣਾ-2026 ਨਿਯਮ ਸਬੰਧੀ ਵਿਦਿਆਰਥੀ ਜਥੇਬੰਦੀ ਆਇਸਾ ਵਲੋਂ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ 'ਚ ਇਕੱਤਰਤਾ ਕੀਤੀ ਗਈ | ਸੂਬਾ ਕਨਵੀਨਰ ਸੁਖਜੀਤ ਸਿੰਘ ਰਾਮਾਨੰਦੀ ਨੇ ਕਿਹਾ ਕਿ ਸਿੱਖਿਆ ਸੰਸਥਾਵਾਂ 'ਚ ਧਰਮ, ਨਸਲ, ਲਿੰਗ, ਜਨਮ ਸਥਾਨ, ਜਾਤੀ ਜਾਂ ਅੰਗਹੀਣਤਾ ਦੇ ਆਧਾਰ 'ਤੇ ਹੋਣ ਵਾਲੇ ਕਿਸੇ ਵੀ ਪ੍ਰਕਾਰ ਦੇ ਵਿਤਕਰੇ ਨੂੰ ਖ਼ਤਮ ਕਰਨ ਵਾਲੇ ਫ਼ੈਸਲਾ ਦਾ ਜਥੇਬੰਦੀ ਸਵਾਗਤ ਕਰਦੀ ਹੈ ਪਰ ਇਸ ਐਕਟ 'ਚ ਕਈ ਤਰ੍ਹਾਂ ਦੀਆਂ ਖ਼ਾਮੀਆਂ ਹਨ, ਨੂੰ ਤੁਰੰਤ ਦੂਰ ਕੀਤਾ ਜਾਵੇ |