ਮਾਨਸਾ, 30 ਜਨਵਰੀ (ਸੱਭਿ.ਪ੍ਰਤੀ)- ਸਥਾਨਕ ਸਿਵਲ ਹਸਪਤਾਲ ਵਿਖੇ ਵਿਸ਼ਵ ਕੁਸ਼ਟ ਦਿਵਸ ਮਨਾਇਆ ਗਿਆ | ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਮੇਲ ਸਿੰਘ ਅਤੇ ਡਾ. ਨਿਸ਼ਾਂਤ ਨੇ ਕਿਹਾ ਕਿ ਕੁਸ਼ਟ ਰੋਗ ਮਾਈਕੋਬੈਕਟੇਰੀਅਨ ਲੈਪਰੇ ਨਾਂਅ ਦੇ ਬੈਕਟੀਰੀਆ ਕਾਰਨ ਹੁੰਦਾ ਹੈ ਜਿਸ ਨਾਲ ਚਮੜੀ 'ਤੇ ਤਾਂਬੇ ਰੰਗੇ ਸੁੰਨ ਧੱਬੇ ਪੈ ਜਾਂਦੇ ਹਨ | ਉਨ੍ਹਾਂ ਨਾਲ ਹੀ ਦੱਸਿਆ ਕਿ ਕੁਸ਼ਟ ਰੋਗ ਦਾ ਇਲਾਜ ਸਰਕਾਰੀ ਸੰਸਥਾਵਾਂ 'ਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ ਅਤੇ ਸਮੇਂ ਸਿਰ ਸਹੀ ਇਲਾਜ ਕਰਨ ਨਾਲ ਮਰੀਜ਼ ਨੂੰ ਅਪੰਗਤਾ ਤੋਂ ਬਚਾਇਆ ਜਾ ਸਕਦਾ ਹੈ | ਇਸ ਮੌਕੇ ਡਾ. ਅਮਿਤ ਸ਼ਰਮਾ, ਡਾ. ਨਿਸ਼ੀ ਸੂਦ, ਡਾ. ਛਵੀ ਬਜਾਜ, ਬਲਜੀਤ ਸਿੰਘ, ਗੁਰਿੰਦਰ ਸ਼ਰਮਾ ਆਦਿ ਹਾਜ਼ਰ ਸਨ |