20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਸੀ.ਪੀ.ਆਈ. ਵਲੋਂ 12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਦੀ ਹਮਾਇਤ

Ad Position 21
No active advertisement
ਅਜੀਤ ਡੈਸਕ 02-02-2026

ਬੁਢਲਾਡਾ, 1 ਫਰਵਰੀ (ਸਵਰਨ ਸਿੰਘ ਰਾਹੀ)- ਭਾਰਤੀ ਕਮਿਊਨਿਸਟ ਪਾਰਟੀ ਦੀ ਮੀਟਿੰਗ ਜ਼ਿਲ੍ਹਾ ਸਹਾਇਕ ਸਕੱਤਰ ਕਾਮਰੇਡ ਵੇਦ ਪ੍ਰਕਾਸ਼ ਦੀ ਅਗਵਾਈ ਹੇਠ ਹੋਈ | ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਵਪਾਰ, ਰੁਜ਼ਗਾਰ ਤੇ ਖੇਤੀਬਾੜੀ, ਸਿੱਖਿਆ ਤੇ ਸਿਹਤ ਕੇਵਲ ਕਾਰਪੋਰੇਟ ਘਰਾਣਿਆਂ ਤੇ ਸਰਮਾਏਦਾਰਾਂ ਹਵਾਲੇ ਕੀਤੇ ਜਾ ਰਹੇ ਹਨ, ਜਦਕਿ ਆਮ ਲੋਕਾਂ ਦੀਆਂ ਸਹੂਲਤਾਂ ਜਿਵੇਂ ਕਿਰਤ ਕਾਨੂੰਨਾਂ ਮਨਰੇਗਾ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਇਸ ਤੋਂ ਇਲਾਵਾ ਪ੍ਰਚੂਨ ਖੇਤਰ ਵਿਚ ਨਿਵੇਸ਼, ਬਿਜਲੀ ਐਕਟ 2025 ਤੇ ਸੀਡ ਬਿੱਲ ਸਮੁੱਚੇ ਲੋਕਾਂ ਤੇ ਆਰਥਿਕ ਬੋਝ ਤੇ ਬੇਰੁਜ਼ਗਾਰੀ ਵੱਲ ਧੱਕਣਗੇ | ਪਾਰਟੀ ਦੇ ਸਬ ਡਵੀਜ਼ਨ ਸਕੱਤਰ ਸੀਤਾਰਾਮ ਗੋਬਿੰਦਪੁਰਾ ਤੇ ਸਹਾਇਕ ਸਕੱਤਰ ਜਗਸੀਰ ਸਿੰਘ ਰਾਏਕੇ ਨੇ ਕਿਹਾ ਕਿ ਪੁਰਾਣੇ ਮਨਰੇਗਾ ਕਾਨੂੰਨ ਤੇ ਕਿਰਤ ਕਾਨੂੰਨਾਂ ਦੀ ਬਹਾਲੀ, ਬਿਜਲੀ ਐਕਟ 2025, ਬੀਜ ਐਕਟ ਨੂੰ ਰੱਦ ਕਰਨ ਆਦਿ ਨਵੀਂ ਭਰਤੀ, ਪੈਨਸ਼ਨ ਦੀ ਬਹਾਲੀ ਸਮੇਤ ਰੁਜ਼ਗਾਰ ਗਰੰਟੀ ਕਾਨੂੰਨ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ, ਦੇਸ਼ ਦੀਆਂ ਟਰੇਡ ਯੂਨੀਅਨਾਂ, ਮੁਲਾਜ਼ਮ ਫੈਡਰੇਸ਼ਨਾਂ ਮਜ਼ਦੂਰ ਜਥੇਬੰਦੀਆਂ ਵੱਲੋਂ 12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਨੂੰ ਸਫਲ ਬਣਾਉਣ ਲਈ ਕਿਸਾਨ ਮਜ਼ਦੂਰ ਮੁਲਾਜ਼ਮ ਅÏਰਤਾਂ ਤੇ ਨੌਜਵਾਨ ਵਰਗ ਸਮੇਤ ਤੇ ਆਮ ਲੋਕਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਮਲਕੀਤ ਸਿੰਘ ਮੰਦਰਾਂ, ਹਰਦਿਆਲ ਸਿੰਘ ਬੁਢਲਾਡਾ, ਗੋਰਾ ਟਾਹਲੀਆਂ, ਚਿਮਨ ਲਾਲ ਕਾਕਾ, ਜਗਸੀਰ ਸਿੰਘ, ਕਰਨੈਲ ਸਿੰਘ ਦਾਤੇਵਾਸ, ਕਾਮਰੇਡ ਹਰਕੇਸ਼ ਮੰਡੇਰ, ਬੰਬੂ ਸਿੰਘ, ਸੁਖਦੇਵ ਸਿੰਘ, ਹਰਮੀਕ ਸਿੰਘ ਬੋੜਾਵਾਲ, ਗ਼ਰੀਬ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬ੍ਰਹਮਲੀਨ ਸੰਤ ਓਮ ਪ੍ਰਕਾਸ਼ ਦਾਸ ਦੀ 13ਵੀਂ ਬਰਸੀ ਮਨਾਈ ਅਗਲੀ ਖ਼ਬਰ ਸਰਕਾਰ ਨੇ ਪੰਚਾਇਤ ਸਕੱਤਰਾਂ ਨੂੰ 'ਪੰਚਾਇਤ ਵਿਕਾਸ ਸਕੱਤਰ' ਦਾ ਦਰਜਾ ਦੇ ਕੇ ਮਾਣ 'ਚ ਵਾਧਾ ਕੀਤਾ-ਵਿਧਾਇਕ ਬੁੱਧ ਰਾਮ
Ad Position 24