07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ 3 ਨੂੰ ਜ਼ਿਲੇ੍ਹ 'ਚ ਲੱਗਣਗੇ ਵਿਸ਼ੇਸ਼ ਕੈਂਪ-ਡੀ.ਸੀ.

Ad Position 21
No active advertisement
ਅਜੀਤ ਡੈਸਕ 03-02-2026
ਮਾਨਸਾ, 2 ਫਰਵਰੀ (ਰਾਵਿੰਦਰ ਸਿੰਘ ਰਵੀ)- ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਹਰ ਪਰਿਵਾਰ ਤੱਕ ਪਹੁੰਚਾਉਣ ਦੇ ਮਕਸਦ ਨਾਲ 3 ਫਰਵਰੀ ਨੂੰ ਜ਼ਿਲੇ੍ਹ ਭਰ 'ਚ ਵੱਖ-ਵੱਖ ਥਾਵਾਂ 'ਤੇ 26 ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਇਹ ਜਾਣਕਾਰੀ ਨਵਜੋਤ ਕੌਰ ਡਿਪਟੀ ਕਮਿਸ਼ਨਰ ਨੇ ਉਪ ਮੰਡਲ ਮੈਜਿਸਟਰੇਟ ਨਾਲ ਇਕੱਤਰਤਾ ਕਰਨ ਉਪਰੰਤ ਸਾਂਝੀ ਕੀਤੀ | ਉਨ੍ਹਾਂ ਬਣ ਰਹੇ ਸਿਹਤ ਕਾਰਡਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਕਿਰਿਆ 'ਚ ਤੇਜ਼ੀ ਲਿਆਂਦੀ ਜਾਵੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੈਂਪਾਂ ਦਾ ਮੁੱਖ ਉਦੇਸ਼ ਲਾਭਪਾਤਰੀਆਂ ਨੂੰ ਘਰ ਦੇ ਨਜ਼ਦੀਕ ਹੀ ਕਾਰਡ ਬਣਵਾਉਣ ਦੀ ਸਹੂਲਤ ਪ੍ਰਦਾਨ ਕਰਨਾ ਹੈ ਤਾਂ ਜੋ ਕਿਸੇ ਨੂੰ ਵੀ ਦੂਰ-ਦੁਰਾਡੇ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ | ਉਨ੍ਹਾਂ ਐਸ.ਡੀ.ਐਮਜ਼. ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰ 'ਚ ਲੱਗਣ ਵਾਲੇ ਕੈਂਪਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਅਤੇ ਕਾਰਡ ਬਣਾਉਣ ਵਾਲੀਆਂ ਟੀਮਾਂ ਨੂੰ ਹਰ ਲੋੜੀਂਦਾ ਸਮਾਨ ਮੁਹੱਈਆ ਕਰਵਾਉਣ ਤਾਂ ਜੋ ਮੌਕੇ 'ਤੇ ਹੀ ਬਿਨਾਂ ਕਿਸੇ ਦੇਰੀ ਦੇ ਕਾਰਡ ਬਣਾਏ ਜਾ ਸਕਣ | ਉਨ੍ਹਾਂ ਕਿਹਾ ਕਿ ਕਾਰਡ ਬਣਵਾਉਣ ਲਈ ਵੋਟਰ ਆਈ.ਡੀ. ਕਾਰਡ, ਆਧਾਰ ਕਾਰਡ ਅਤੇ ਜੇਕਰ ਮੈਂਬਰ ਨਬਾਲਗ ਹੈ ਤਾਂ ਜਨਮ ਸਰਟੀਫਿਕੇਟ ਦੇ ਨਾਲ ਪਰਿਵਾਰ ਦੇ ਮੁਖੀ ਦਾ ਆਈ.ਡੀ. ਕਾਰਡ ਅਤੇ ਰਿਸ਼ਤੇ ਦਾ ਘੋਸ਼ਣਾ ਪੱਤਰ ਜ਼ਰੂਰ ਲੈ ਕੇ ਆਉਣ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਲਾਭਪਾਤਰੀ ਪਰਿਵਾਰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ | ਇਸ ਮੌਕੇ ਐਸ.ਡੀ.ਐਮ. ਮਾਨਸਾ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ, ਐਸ.ਡੀ.ਐਮ. ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੀਆਂ ਮੁੱਖ ਸੜਕਾਂ 'ਤੇ ਨਹੀਂ ਨਜ਼ਰ ਆਉਂਦੇ ਰਿਫ਼ਲੈਕਟਰ, ਹਾਦਸਿਆਂ ਦਾ ਡਰ ਵਧਿਆ ਅਗਲੀ ਖ਼ਬਰ ਚੋਣ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਅਧਿਆਪਕਾਂ ਨੂੰ 2-2 ਕਰੋੜ ਮੁਆਵਜ਼ਾ ਦੇਣ ਦੀ ਮੰਗ
Ad Position 24