ਮਾਨਸਾ, 2 ਫਰਵਰੀ (ਸ.ਰਿ.)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਜ਼ਿਲ੍ਹੇ 'ਚ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੌਨ ਦੀ ਬਣੀ ਚਾਈਨੀਜ਼ ਅਤੇ ਮਾਂਜਾ ਡੋਰ ਨੂੰ ਵੇਚਣ, ਸਟੋਰ ਅਤੇ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ ਲਗਾਈ ਹੈ | ਉਨ੍ਹਾਂ ਕਿਹਾ ਕਿ ਇਹ ਡੋਰ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ | ਇਸ ਤੋਂ ਇਲਾਵਾ ਵਾਹਨ ਚਾਲਕਾਂ ਅਤੇ ਪੰਛੀਆਂ ਲਈ ਵੀ ਘਾਤਕ ਹੈ | ਇਹ ਹੁਕਮ 31 ਮਾਰਚ ਤੱਕ ਲਾਗੂ ਰਹੇਗਾ |