ਮਾਨਸਾ, 2 ਫਰਵਰੀ (ਸ.ਰਿ.)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿੱਕਰੀ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਹੈ | ਉਨ੍ਹਾਂ ਹਦਾਇਤ ਕੀਤੀ ਹੈ ਕਿ ਕੈਮਿਸਟ ਵਲੋਂ ਦਵਾਈ ਦੇਣ ਸਮੇਂ ਪ੍ਰੀਸਕਰਿਪਸ਼ਨ ਸਲਿੱਪ 'ਤੇ ਮਿਤੀ ਅਤੇ ਮੋਹਰ ਲਗਾ ਕੇ ਦਵਾਈ ਦਿੱਤੀ ਜਾਵੇ | ਇਹ ਹੁਕਮ 31 ਮਾਰਚ ਤੱਕ ਲਾਗੂ ਰਹੇਗਾ |