07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਖੇਤੀਬਾੜੀ ਵਿਭਾਗ ਵਲੋਂ ਸਰ੍ਹੋਂ ਦੀ ਫ਼ਸਲ ਦੀ ਕਾਸ਼ਤ ਸਬੰਧੀ ਸਿਖਲਾਈ ਪ੍ਰੋਗਰਾਮ ਸ਼ੁਰੂ

Ad Position 21
No active advertisement
ਅਜੀਤ ਡੈਸਕ 03-02-2026

ਮਾਨਸਾ, 2 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਸਰ੍ਹੋਂ ਦੀ ਕਾਸ਼ਤ ਅਤੇ ਸਕੀਮਾਂ ਸਬੰਧੀ 6 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ | ਡਾ. ਹਰਵਿੰਦਰ ਸਿੰਘ ਸਿੱਧੂ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਫ਼ਸਲੀ ਵਿਭਿੰਨਤਾ 'ਚ ਸਰ੍ਹੋਂ ਦੀ ਅਹਿਮ ਭੂਮਿਕਾ ਹੈ, ਜੋ ਅਜੋਕੇ ਸਮੇਂ 'ਚ ਆਮਦਨ ਦਾ ਚੰਗਾ ਸਰੋਤ ਹੈ | ਉਨ੍ਹਾਂ ਸਰ੍ਹੋਂ ਦੀ ਕਾਸ਼ਤ ਕਰਨ ਸਬੰਧੀ ਉਪਲਬਧ ਵੱਖ-ਵੱਖ ਕਿਸਮਾਂ ਅਤੇ ਤਰੀਕਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਰਤ ਹੋਰਨਾਂ ਦੇਸ਼ਾਂ ਤੋਂ ਸਰ੍ਹੋਂ ਦੇ ਤੇਲ ਦੀ ਖ਼ਰੀਦ ਕਰਦਾ ਹੈ ਅਤੇ ਜੇਕਰ ਇੱਥੋਂ ਦਾ ਕਿਸਾਨ ਇਸ ਨੂੰ ਅਪਣਾ ਲਏ ਤਾਂ ਉਹ ਆਪਣੀ ਆਮਦਨ 'ਚ ਵਾਧਾ ਕਰ ਸਕਦਾ ਹੈ | ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਐਫ.ਪੀ.ਓ. ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਪ੍ਰਾਪਤ ਸਰ੍ਹੋਂ ਦਾ ਬੀਜ ਮੁਫ਼ਤ ਦਿੱਤਾ ਗਿਆ ਹੈ | ਖੇਤੀ ਮਾਹਿਰ ਡਾ. ਅਜੀਤਪਾਲ ਸਿੰਘ ਅਤੇ ਮਨਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਦੱਸਿਆ ਕਿ ਐਫ.ਪੀ.ਓ. ਮਾਨਸਾ 'ਚ 100 ਕਿਸਾਨਾਂ ਦਾ ਗਰੁੱਪ ਬਣਾਇਆ ਗਿਆ ਹੈ, ਜਿਨ੍ਹਾਂ ਨੂੰ ਸਰ੍ਹੋਂ ਦੀ ਕਾਸ਼ਤ ਬਾਰੇ ਜਾਣਕਾਰੀ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਗਰੁੱਪ ਨੂੰ ਸਬਸਿਡੀ ਦੇ ਤੌਰ 'ਤੇ ਸਾਢੇ 9 ਲੱਖ ਮਾਲੀ ਸਹਾਇਤਾ ਦਿੱਤੀ ਗਈ ਹੈ | ਇਸ ਮੌਕੇ ਚਮਨਦੀਪ ਸਿੰਘ, ਡਾ. ਰਣਵੀਰ ਸਿੰਘ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਰੇਟਾ ਸ਼ਹਿਰ 'ਚ ਸੀਵਰੇਜ ਦੇ ਟੁੱਟੇ ਢੱਕਣਾਂ ਤੋਂ ਰਾਹਗੀਰ ਪ੍ਰੇਸ਼ਾਨ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਰੰਘੜਿਆਲ ਗਰੀਨ ਸਕੂਲ ਐਵਾਰਡ ਨਾਲ ਸਨਮਾਨਿਤ
Ad Position 24