ਬੁਢਲਾਡਾ, 2 ਫਰਵਰੀ (ਸੁਨੀਲ ਮਨਚੰਦਾ)- ਸਥਾਨਕ ਨਗਰ ਸੁਧਾਰ ਸਭਾ ਦੀ ਹੋਈ ਇਕੱਤਰਤਾ 'ਚ ਆਗੂਆਂ ਨੇ ਸਰਬਸੰਮਤੀ ਨਾਲ ਫ਼ੈਸਲਾ ਲਿਆ ਕਿ 5 ਫਰਵਰੀ ਨੂੰ ਮਹਾਂ ਪੰਚਾਇਤ ਸੱਦ ਕੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਪ੍ਰੇਮ ਸਿੰਘ ਦੋਦੜਾ ਨੇ ਕਿਹਾ ਕਿ ਜੇਕਰ ਸ਼ਹਿਰ 'ਚ ਕੂੜੇ ਦੇ ਢੇਰਾਂ ਸਬੰਧੀ ਪੁਖ਼ਤਾ ਪ੍ਰਬੰਧ ਨਾ ਕੀਤੇ ਗਏ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਸੰਸਥਾ ਦੇ ਕੋਆਰਡੀਨੇਟਰ ਐਡਵੋਕੇਟ ਸਵਰਨਜੀਤ ਸਿੰਘ ਦਲਿਓ ਨੇ ਕਿਹਾ ਕਿ ਸ਼ਹਿਰ 'ਚ ਗੰਦਗੀ ਦੇ ਵੱਡੇ-ਵੱਡੇ ਢੇਰ ਲੱਗ ਚੁੱਕੇ ਹਨ ਅਤੇ ਗਲੀਆਂ ਤੇ ਨਾਲੀਆਂ 'ਚ ਸੀਵਰੇਜ ਦਾ ਗੰਦਾ ਪਾਣੀ ਓਵਰਫ਼ਲੋ ਹੋ ਚੁੱਕਾ ਹੈ, ਜਿਸ ਕਾਰਨ ਘਰਾਂ 'ਚ ਆਉਣਾ ਜਾਣਾ ਵੀ ਮੁਸ਼ਕਿਲ ਹੋਇਆ ਪਿਆ ਹੈ | ਥਾਂ-ਥਾਂ 'ਤੇ ਕੂੜੇ ਦੀ ਬਦਬੂ ਕਾਰਨ ਲੋਕਾਂ ਦਾ ਜਿਉਂਣਾ ਦੁੱਭਰ ਹੋ ਗਿਆ ਹੈ | ਸ਼ਹਿਰ 'ਚ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਅਤੇ ਪ੍ਰਸ਼ਾਸਨ ਇਸ ਸਬੰਧੀ ਸੁਹਿਰਦ ਨਹੀਂ | ਇਸ ਮੌਕੇ ਸਤਪਾਲ ਸਿੰਘ ਕਟੌਦੀਆ, ਅਵਤਾਰ ਸਿੰਘ ਅÏਲਖ, ਮਾ. ਰਘੁਨਾਥ ਸਿੰਗਲਾ, ਜਰਨੈਲ ਸਿੰਘ ਸੰਧੂ, ਹਰਦਿਆਲ ਸਿੰਘ ਦਾਤੇਵਾਸ, ਗਗਨ ਦਾਸ ਵੈਰਾਗੀ, ਪਵਨ ਨੇਵਟੀਆ ਆਦਿ ਹਾਜ਼ਰ ਸਨ |
ਨਗਰ ਸੁਧਾਰ ਸਭਾ ਬੁਢਲਾਡਾ ਵਲੋਂ 5 ਫਰਵਰੀ ਨੂੰ ਮਹਾਂ ਪੰਚਾਇਤ ਸੱਦਣ ਦੀ ਚਿਤਾਵਨੀ
ਅਜੀਤ ਡੈਸਕ
03-02-2026