07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਨੌਜਵਾਨਾਂ ਨੂੰ ਕਿਤਾਬਾਂ ਨਾਲ ਜੋੜਨ ਲਈ ਜ਼ਿਲ੍ਹਾ ਲਾਇਬਰੇਰੀ ਸਥਾਪਿਤ ਕੀਤੀ ਜਾਵੇਗੀ-ਡੀ.ਸੀ.

Ad Position 21
No active advertisement
ਅਜੀਤ ਡੈਸਕ 03-02-2026
ਮਾਨਸਾ, 2 ਫਰਵਰੀ (ਫੱਤੇਵਾਲੀਆ)- ਨੌਜਵਾਨਾਂ ਨੂੰ ਕਿਤਾਬਾਂ ਨਾਲ ਜੋੜਨ ਦੇ ਮਕਸਦ ਨਾਲ ਜਲਦ ਆਧੁਨਿਕ ਸਹੂਲਤਾਂ ਨਾਲ ਲੈਸ ਸਥਾਨਕ ਸ਼ਹਿਰ 'ਚ ਜ਼ਿਲ੍ਹਾ ਪੱਧਰੀ ਲਾਇਬਰੇਰੀ ਸਥਾਪਿਤ ਕੀਤੀ ਜਾਵੇਗੀ | ਇਹ ਵਿਚਾਰ ਨਵਜੋਤ ਕੌਰ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕੱਤਰਤਾ ਕਰਨ ਮੌਕੇ ਪ੍ਰਗਟਾਏ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਉਸਾਰੂ ਮਾਹੌਲ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਉਹ ਸਫਲਤਾ ਦੀਆਂ ਪੌੜੀਆਂ ਚੜ੍ਹ ਸਕਣ | ਉਨ੍ਹਾਂ ਨੇ ਅਧਿਕਾਰੀਆਂ ਹਦਾਇਤ ਕੀਤੀ ਕਿ ਲਾਇਬ੍ਰੇਰੀ ਲਈ ਸ਼ਹਿਰ 'ਚ ਅਜਿਹੀ ਢੁਕਵੀਂ ਥਾਂ ਦੀ ਚੋਣ ਕੀਤੀ ਜਾਵੇ ਜਿੱਥੇ ਵਿਦਿਆਰਥੀਆਂ ਅਤੇ ਆਮ ਲੋਕਾਂ ਦੀ ਪਹੁੰਚ ਹੋ ਸਕੇ | ਉਨ੍ਹਾਂ ਕਿਹਾ ਕਿ ਪ੍ਰੋਜੈਕਟ ਦੀ ਰੂਪ-ਰੇਖਾ ਜਲਦ ਤਿਆਰ ਕੀਤੀ ਜਾਵੇ ਤਾਂ ਜੋ ਨਿਰਮਾਣ ਕਾਰਜ ਸਮੇਂ ਸਿਰ ਸ਼ੁਰੂ ਕੀਤੇ ਜਾ ਸਕਣ |
Ad Position 22
No active advertisement
ਪਿਛਲੀ ਖ਼ਬਰ ਪ੍ਰੀਖਿਆਵਾਂ ਦੇ ਮੱਦੇਨਜ਼ਰ ਕੰਪਿਊਟਰ ਅਧਿਆਪਕਾਂ ਦੀਆਂ ਡਿਊਟੀਆਂ ਯੋਜਨਾ ਕਾਰਡ ਬਣਾਉਣ ਤੋਂ ਤੁਰੰਤ ਕੱਟਣ ਦੀ ਮੰਗ <br/> ਅਗਲੀ ਖ਼ਬਰ ਸੜਕ ਹਾਦਸੇ 'ਚ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ
Ad Position 24