ਮਾਨਸਾ, 3 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਪੰਜਾਬ ਕਿਸਾਨ ਯੂਨੀਅਨ ਮਾਲਵਾ ਜ਼ੋਨ ਦੀ ਇਕੱਤਰਤਾ ਇੱਥੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਹੋਈ | ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ 12 ਫਰਵਰੀ ਨੂੰ ਟਰੇਡ ਯੂਨੀਅਨਾਂ ਵਲੋਂ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ 'ਚ ਜਥੇਬੰਦੀ ਦੇ ਕਾਰਕੁਨ ਵੱਡੀ ਗਿਣਤੀ 'ਚ ਸ਼ਿਰਕਤ ਕਰਨਗੇ | ਮਤਾ ਪਾਇਆ ਗਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨੀ ਮੰਗਾਂ ਨੂੰ ਲੈ ਕੇ 20 ਫਰਵਰੀ ਨੂੰ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਲਗਾਏ ਜਾਣਗੇ | ਇਸ ਦੌਰਾਨ ਪਿਛਲੇ ਪ੍ਰੋਗਰਾਮਾਂ ਦੀ ਸਮੀਖਿਆ ਉਪਰੰਤ ਜਥੇਬੰਦਕ ਮੈਂਬਰਸ਼ਿਪ ਦਾ ਟੀਚਾ ਨਿਰਧਾਰਿਤ ਕੀਤਾ ਗਿਆ | ਇਸ ਮੌਕੇ ਗੁਰਨਾਮ ਸਿੰਘ ਭੀਖੀ, ਗੋਰਾ ਸਿੰਘ ਭੈਣੀਬਾਘਾ, ਭੋਲਾ ਸਿੰਘ ਸਮਾਓਾ, ਗੁਰਜੰਟ ਸਿੰਘ ਮਾਨਸਾ, ਨਰਿੰਦਰ ਕੌਰ ਬੁਰਜ ਹਮੀਰਾ, ਜਰਨੈਲ ਸਿੰਘ ਰੋੜਾਵਾਲਾ, ਗੁਰਚਰਨ ਸਿੰਘ ਰਾਏਕੋਟ, ਜੱਗਾ ਸਿੰਘ ਬਦਰਾ, ਸਵਰਨ ਸਿੰਘ ਨਵਾਂਗਾਓਾ, ਗੁਰਜੀਤ ਸਿੰਘ ਜੈਤੋ, ਗੁਰਪ੍ਰੀਤ ਸਿੰਘ ਰਾਈਆ, ਗੁਰਤੇਜ ਮਹਿਰਾਜ, ਕਰਨੈਲ ਸਿੰਘ ਮਾਨਸਾ ਆਦਿ ਆਗੂ ਹਾਜ਼ਰ ਸਨ |
ਪੰਜਾਬ ਕਿਸਾਨ ਯੂਨੀਅਨ ਵਲੋਂ 12 ਦੀ ਦੇਸ਼ ਵਿਆਪੀ ਹੜਤਾਲ 'ਚ ਸ਼ਿਰਕਤ ਕਰਨ ਦਾ ਫ਼ੈਸਲਾ
ਅਜੀਤ ਡੈਸਕ
04-02-2026