07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਤਨਖ਼ਾਹਾਂ ਨਾ ਮਿਲਣ 'ਤੇ ਮਾਰਕੀਟ ਕਮੇਟੀ ਕਰਮਚਾਰੀਆਂ ਵਲੋਂ ਹੜਤਾਲ ਦਾ ਐਲਾਨ

Ad Position 21
No active advertisement
ਅਜੀਤ ਡੈਸਕ 04-02-2026

ਬਰੇਟਾ, 3 ਫਰਵਰੀ (ਜੀਵਨ ਸ਼ਰਮਾ)- ਸਥਾਨਕ ਮਾਰਕੀਟ ਕਮੇਟੀ 'ਚ ਸਕੱਤਰ ਦੀ ਪੋਸਟ ਖ਼ਾਲੀ ਹੋਣ ਕਾਰਨ ਮੁਲਾਜ਼ਮ ਤਨਖ਼ਾਹਾਂ ਤੋਂ ਵਾਂਝੇ ਹਨ | ਉਨ੍ਹਾਂ ਇਸ ਰੋਸ 'ਚ ਕਲਮ ਛੋੜ ਹੜਤਾਲ 'ਤੇ ਜਾਣ ਦਾ ਐਲਾਨ ਕੀਤਾ ਗਿਆ | ਮਾਰਕੀਟ ਕਮੇਟੀ ਦੇ ਚੇਅਰਮੈਨ ਚਮਕੌਰ ਸਿੰਘ ਖੁਡਾਲ ਨੂੰ ਮੰਗ ਪੱਤਰ ਦਿੰਦਿਆਂ ਦੱਸਿਆ ਕਿ 19 ਦਸੰਬਰ 2025 ਨੂੰ ਕਮੇਟੀ ਦੇ ਸਕੱਤਰ ਦੇ ਛੁੱਟੀ 'ਤੇ ਚਲੇ ਜਾਣ ਕਾਰਨ ਕਿਸੇ ਵੀ ਅਧਿਕਾਰੀ ਨੂੰ ਇਸ ਕਮੇਟੀ ਦਾ ਵਾਧੂ ਚਾਰਜ ਨਹੀਂ ਦਿੱਤਾ ਗਿਆ | ਉਪਰੰਤ 10 ਜਨਵਰੀ 2025 ਨੂੰ ਗੁਰਲਾਲ ਸਿੰਘ ਸਕੱਤਰ ਮਾਰਕੀਟ ਕਮੇਟੀ ਦਾ ਦਿਹਾਂਤ ਹੋਣ ਕਾਰਨ ਸਕੱਤਰ ਦੀ ਅਸਾਮੀ ਖ਼ਾਲੀ ਪਈ ਹੈ | ਉਨ੍ਹਾਂ ਦੱਸਿਆ ਕਿ ਇਸ ਸਮੱਸਿਆ ਸਬੰਧੀ ਉੱਚ ਅਧਿਕਾਰੀਆਂ ਨੂੰ ਧਿਆਨ 'ਚ ਲਿਆਂਦਾ ਗਿਆ ਪਰ ਅਜੇ ਤੱਕ ਮਸਲਾ ਹੱਲ ਨਹੀਂ ਹੋਇਆ | ਉਨ੍ਹਾਂ ਦੱਸਿਆ ਕਿ ਸਕੱਤਰ ਦੀ ਨਿਯੁਕਤੀ ਨਾ ਹੋਣ ਕਾਰਨ ਦਸੰਬਰ 2025 ਅਤੇ ਜਨਵਰੀ 2026 ਦੀ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਤਨਖ਼ਾਹ ਤੇ ਪੈਨਸ਼ਨ ਨਹੀਂ ਮਿਲ ਸਕੀ ਅਤੇ ਨਾ ਹੀ ਬਿਜਲੀ ਤੇ ਪਾਣੀ ਦੇ ਬਿੱਲ ਭਰੇ ਜਾ ਸਕੇ ਹਨ | ਉਨ੍ਹਾਂ ਐਲਾਨ ਕੀਤਾ ਕਿ ਇਸ ਰੋਸ ਵਜੋਂ 4 ਫਰਵਰੀ ਤੋਂ ਕਲਮ ਛੋੜ ਹੜਤਾਲ ਕੀਤੀ ਜਾ ਰਹੀ ਹੈ | ਇਸ ਮੌਕੇ ਦਿਨੇਸ਼ ਕੁਮਾਰ, ਧਰਮਪਾਲ ਬੰਟੀ, ਰਜਤ ਗਰਗ, ਹਰਵਿੰਦਰ ਸਿੰਘ, ਸਾਗਰ ਕੁਮਾਰ, ਹਰੀਸ਼ ਕੁਮਾਰ, ਲਾਲ ਸਿੰਘ, ਗਗਨਦੀਪ ਸਿੰਘ, ਰਾਜੂ ਸ਼ਰਮਾ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ (ਡਕੌਂਦਾ) ਵਲੋਂ ਇਕੱਤਰਤਾ ਦੌਰਾਨ ਭਖਦੇ ਕਿਸਾਨੀ ਮੁੱਦਿਆਂ 'ਤੇ ਚਰਚਾ ਅਗਲੀ ਖ਼ਬਰ ਪੰਜਾਬ ਕਿਸਾਨ ਯੂਨੀਅਨ ਵਲੋਂ 12 ਦੀ ਦੇਸ਼ ਵਿਆਪੀ ਹੜਤਾਲ 'ਚ ਸ਼ਿਰਕਤ ਕਰਨ ਦਾ ਫ਼ੈਸਲਾ
Ad Position 24