07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਜਾਂਚ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 04-02-2026

ਮਾਨਸਾ, 3 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- 'ਸੀਨੀਅਰ ਸਿਟੀਜ਼ਨ ਸਟੇਟ ਐਕਸ਼ਨ ਪਲਾਨ' ਤਹਿਤ ਸਥਾਨਕ ਬਾਲ ਭਵਨ ਵਿਖੇ 'ਸਾਡੇ ਬਜ਼ੁਰਗ ਸਾਡਾ ਮਾਣ' ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਜਾਂਚ ਕੈਂਪ ਲਗਾਇਆ ਗਿਆ | ਮੁੱਖ ਮਹਿਮਾਨ ਵਜੋਂ ਕਾਲਾ ਰਾਮ ਕਾਂਸਲ ਐਸ.ਡੀ.ਐਮ. ਮਾਨਸਾ ਨੇ ਸ਼ਿਰਕਤ ਕੀਤੀ ਜਦਕਿ ਕੈਂਪ ਦੀ ਨਿਗਰਾਨੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਲਵਲੀਨ ਬੜਿੰਗ ਵਲੋਂ ਕੀਤੀ ਗਈ | ਇਸ ਮੌਕੇ ਆਯੁਰਵੈਦਿਕ, ਹੋਮੋਪੈਥਿਕ ਤੇ ਐਲੋਪੈਥੀ ਦੇ ਮਾਹਿਰ ਡਾਕਟਰਾਂ ਨੇ 300 ਤੋਂ ਵੱਧ ਲੋੜਵੰਦ ਬਜ਼ੁਰਗਾਂ ਦੀ ਸਿਹਤ ਜਾਂਚ ਕਰ ਕੇ ਮੁਫ਼ਤ ਦਵਾਈਆਂ ਦਿੱਤੀਆਂ | ਸਿਹਤ ਜਾਂਚ ਦੇ ਨਾਲ-ਨਾਲ ਬਜ਼ੁਰਗਾਂ ਨੂੰ ਸਮਾਜਿਕ ਅਤੇ ਵਿੱਤੀ ਤੌਰ 'ਤੇ ਸੁਰੱਖਿਅਤ ਬਣਾਉਣ ਲਈ ਵਿਸ਼ੇਸ਼ ਸੈਸ਼ਨ ਤਹਿਤ ਸਾਈਬਰ ਕ੍ਰਾਈਮ (ਆਨਲਾਈਨ ਠੱਗੀ) ਤੋਂ ਬਚਣ ਦੇ ਤਰੀਕੇ ਦੱਸੇ ਗਏ ਅਤੇ ਬੈਂਕਾਂ ਦੀਆਂ ਵੱਖ-ਵੱਖ ਲਾਭਕਾਰੀ ਸਕੀਮਾਂ ਤੇ ਬੁਢਾਪਾ ਪੈਨਸ਼ਨ ਸਕੀਮਾਂ ਬਾਰੇ ਵਿਸਥਾਰ 'ਚ ਜਾਣਕਾਰੀ ਦਿੱਤੀ ਗਈ | ਨਾਲ ਹੀ 'ਸੀਨੀਅਰ ਸਿਟੀਜ਼ਨ ਕਾਰਡ' ਬਣਵਾਉਣ ਦੀ ਪ੍ਰਕਿਰਿਆ ਅਤੇ ਇਸ ਦੇ ਫ਼ਾਇਦਿਆਂ ਬਾਰੇ ਵੀ ਜਾਗਰੂਕ ਕੀਤਾ ਗਿਆ | ਐਸ.ਡੀ.ਐਮ. ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੀਨੀਅਰ ਸਿਟੀਜ਼ਨਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ ਅਗਲੇ ਦਿਨਾਂ 'ਚ ਸਬ ਡਵੀਜ਼ਨ ਪੱਧਰ 'ਤੇ ਵੀ ਅਜਿਹੇ 4 ਹੋਰ ਕੈਂਪ ਅਤੇ ਜਾਗਰੂਕਤਾ ਸਮਾਗਮ ਕਰਵਾਏ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਆਈ.ਟੀ.ਆਈ. ਦੇ ਵਿਦਿਆਰਥੀਆਂ ਨੇ ਡੀ.ਸੀ. ਨੂੰ ਮੰਗ ਪੱਤਰ ਦਿੱਤਾ ਅਗਲੀ ਖ਼ਬਰ ਭਾਕਿਯੂ ਏਕਤਾ (ਡਕੌਂਦਾ) ਵਲੋਂ ਇਕੱਤਰਤਾ ਦੌਰਾਨ ਭਖਦੇ ਕਿਸਾਨੀ ਮੁੱਦਿਆਂ 'ਤੇ ਚਰਚਾ
Ad Position 24