ਮਾਨਸਾ, 3 ਫਰਵਰੀ (ਸ.ਰਿ.)-ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ ਵਲੋਂ ਜ਼ਿਲ੍ਹੇ ਦੀ ਹਦੂਦ 'ਚ ਜਿਨ੍ਹਾਂ ਸੜਕਾਂ 'ਤੇ ਸਕੂਲ ਸਥਿਤ ਹਨ, ਉੱਥੇ ਟਿੱਪਰਾਂ ਦੀ ਆਵਾਜਾਈ ਰੋਕਣ ਦਾ ਸਮਾਂ ਸਵੇਰੇ 7:30 ਵਜੇ ਤੋਂ 09:30 ਅਤੇ ਬਾਅਦ ਦੁਪਹਿਰ 02:45 ਵਜੇ ਤੋਂ 04:30 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ | ਇਹ ਹੁਕਮ ਸਕੂਲਾਂ 'ਚ ਛੁੱਟੀ ਵਾਲੇ ਦਿਨ ਲਾਗੂ ਨਹੀਂ ਹੋਵੇਗਾ | ਇਹ ਹੁਕਮ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਕੀਤੇ ਗਏ ਹਨ, ਜੋ 28 ਫਰਵਰੀ ਤੱਕ ਲਾਗੂ ਰਹੇਗਾ |