07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਗਊਧਨ ਨੂੰ 'ਲੰਪੀ ਸਕਿਨ' ਬਿਮਾਰੀ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਸ਼ੁਰੂ

Ad Position 21
No active advertisement
ਅਜੀਤ ਡੈਸਕ 04-02-2026

ਮਾਨਸਾ, 3 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਪਸ਼ੂ ਪਾਲਣ ਵਿਭਾਗ ਵਲੋਂ ਜ਼ਿਲ੍ਹੇ 'ਚ ਗਊਧਨ ਨੂੰ ਘਾਤਕ 'ਲੰਪੀ ਸਕਿਨ' ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ | ਡਾ. ਰਵੀ ਕਾਂਤ ਪਸ਼ੂ ਪਾਲਣ ਵਿਭਾਗ ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਪਸ਼ੂ ਪਾਲਕਾਂ ਦੇ ਘਰਾਂ ਤੱਕ ਪਹੁੰਚ ਕਰ ਕੇ ਪਸ਼ੂਆਂ ਦੀ ਸਿਹਤ ਸੰਭਾਲ ਲਈ ਪੂਰੀ ਤਰ੍ਹਾਂ ਸਰਗਰਮ ਹੈ | ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਪਿੰਡਾਂ/ਸ਼ਹਿਰਾਂ 'ਚ ਘਰ-ਘਰ ਜਾ ਕੇ ਪਸ਼ੂਆਂ ਨੂੰ ਟੀਕੇ ਲਗਾ ਰਹੀਆਂ ਹਨ ਤਾਂ ਜੋ ਪਸ਼ੂ ਪਾਲਕਾਂ ਨੂੰ ਖੱਜਲ-ਖੁਆਰ ਨਾ ਹੋਣਾ ਪਵੇ | ਉਨ੍ਹਾਂ ਦੱਸਿਆ ਕਿ ਸਮੂਹ ਪਸ਼ੂ ਹਸਪਤਾਲਾਂ ਅਤੇ ਡਿਸਪੈਂਸਰੀਆਂ ਨੂੰ ਲੋੜ ਮੁਤਾਬਿਕ ਵੈਕਸੀਨ ਦੀ ਵੰਡ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਮੁਹਿੰਮ ਨੂੰ 28 ਫਰਵਰੀ ਤੱਕ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ | ਡਾ. ਕਾਂਤ ਨੇ ਕਿਹਾ ਕਿ ਲੰਪੀ ਸਕਿਨ ਛੂਤ ਦੀ ਬਿਮਾਰੀ ਹੈ, ਤੋਂ ਪਸ਼ੂਆਂ ਦੇ ਬਚਾਅ ਲਈ ਸਮੇਂ ਸਿਰ ਟੀਕਾਕਰਨ ਜਰੂਰੀ ਹੈ | ਉਨ੍ਹਾਂ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਟੀਮਾਂ ਦਾ ਸਹਿਯੋਗ ਕਰਨ | ਉਨ੍ਹਾਂ ਕਿਹਾ ਕਿ ਵਿਭਾਗ ਦਾ ਮੁੱਖ ਉਦੇਸ਼ ਜ਼ਿਲ੍ਹੇ ਦੇ ਹਰ ਇਕ ਪਸ਼ੂ ਨੂੰ ਕਵਰ ਕਰਨਾ ਹੈ ਤਾਂ ਜੋ ਪਸ਼ੂ ਪਾਲਕਾਂ ਨੂੰ ਆਰਥਿਕ ਨੁਕਸਾਨ ਤੋਂ ਬਚਾਇਆ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਮਾੜੇ ਅਨਸਰਾਂ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ-ਐਸ. ਐਸ. ਪੀ. <br/> <br/> ਅਗਲੀ ਖ਼ਬਰ ਚਿੱਟਾ ਬਰਾਮਦ-6 ਖਿਲਾਫ ਪਰਚੇ ਦਰਜ
Ad Position 24