07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮਾੜੇ ਅਨਸਰਾਂ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ-ਐਸ. ਐਸ. ਪੀ. <br/> <br/>

Ad Position 21
No active advertisement
ਅਜੀਤ ਡੈਸਕ 04-02-2026

ਮਾਨਸਾ, 3 ਫਰਵਰੀ (ਰਾਵਿੰਦਰ ਸਿੰਘ ਰਵੀ)- ਜ਼ਿਲ੍ਹਾ ਪੁਲਿਸ ਮਾਨਸਾ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ | ਪੁਲਿਸ ਵਲੋਂ ਜਿੱਥੇ ਨਿੱਤ-ਰੋਜ਼ ਨਾਕਾਬੰਦੀ ਕੀਤੀ ਜਾਂਦੀ ਹੈ ਉੱਥੇ ਰਾਤ ਸਮੇਂ ਗਸ਼ਤ ਵੀ ਵਧਾਈ ਹੋਈ ਹੈ | ਇਹ ਪ੍ਰਗਟਾਵਾ ਭਾਗੀਰਥ ਸਿੰਘ ਮੀਨਾ ਐਸ. ਐਸ. ਪੀ. ਨੇ ਸਥਾਨਕ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਅਚਨਚੇਤ ਚੈਕਿੰਗ ਮੌਕੇ ਕੀਤਾ | ਉਨ੍ਹਾਂ ਦੱਸਿਆ ਕਿ ਮਾੜੇ ਅਨਸਰਾਂ ਤੇ ਤਸਕਰਾਂ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ | ਐਸ. ਐਸ. ਪੀ. ਅਨੁਸਾਰ ਅੱਜ ਜ਼ਿਲੇ੍ਹ 'ਚ 25 ਥਾਵਾਂ 'ਤੇ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ ਜਿਨ੍ਹਾਂ ਵਹੀਕਲਾਂ ਦੇ ਕਾਗ਼ਜ਼ਾਤ ਪੂਰੇ ਨਹੀਂ ਪਾਏ ਗਏ, ਦੇ ਚਲਾਨ ਕੱਟੇ ਗਏ ਹਨ | ਚੈਕਿੰਗ ਦੌਰਾਨ ਡੌਗ ਸੁਕੈਅਡ ਦੀਆਂ ਟੀਮਾਂ ਵੀ ਹਾਜ਼ਰ ਸਨ | ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਹਸਪਤਾਲ ਰੋਡ ਅਤੇ ਸੈਂਟਰਲ ਪਾਰਕ ਆਦਿ ਥਾਵਾਂ 'ਤੇ ਪੁਲਿਸ ਦੀਆਂ ਟੀਮਾਂ ਲਗਾਈਆਂ ਜਾਣਗੀਆਂ ਤਾਂ ਜੋ ਸ਼ਰਾਰਤੀ ਅਨਸਰਾਂ 'ਚ ਡਰ ਦਾ ਮਾਹੌਲ ਪੈਦਾ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਆਮ ਤੌਰ 'ਤੇ ਵੇਖਣ 'ਚ ਆਇਆ ਹੈ ਕਿ ਲੋਕ ਜ਼ਿਆਦਾਤਰ ਦੋਪਹੀਆ ਵਾਹਨ ਉੱਪਰ ਹੀ ਵਾਰਦਾਤ ਨੂੰ ਅੰਜਾਮ ਦਿੰਦੇ ਹਨ, ਜਿਸ ਕਰ ਕੇ ਤਲਾਸ਼ੀ ਅਭਿਆਨ ਜਾਰੀ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਹਿਯੋਗ ਕਰਨ ਅਤੇ ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਨਜ਼ਰ ਆਉਂਦੀ ਹੈ ਤਾਂ ਤੁਰੰਤ ਸੂਚਿਤ ਕੀਤਾ ਜਾਵੇ | ਇਸ ਮੌਕੇ ਬੂਟਾ ਸਿੰਘ ਗਿੱਲ ਡੀ. ਐਸ. ਪੀ. ਸਬ ਡਵੀਜ਼ਨ ਮਾਨਸਾ ਤੋਂ ਇਲਾਵਾ ਪੁਲਿਸ ਮੁਲਾਜ਼ਮ ਹਾਜ਼ਰ ਸਨ |
ਬੱਸ ਅੱਡਾ ਝੁਨੀਰ ਵਿਖੇ ਵੀ ਚੈਕਿੰਗ ਕੀਤੀ
ਝੁਨੀਰ ਤੋਂ ਸੰਜੀਵ ਸਿੰਗਲਾ ਅਨੁਸਾਰ- ਸਥਾਨਕ ਬੱਸ ਅੱਡਾ ਵਿਖੇ ਗੁਰਵਿੰਦਰ ਸਿੰਘ ਡੀ. ਐਸ. ਪੀ. (ਐਨ. ਡੀ. ਪੀ. ਐਸ.) ਮਾਨਸਾ ਤੇ ਥਾਣਾ ਮੁਖੀ ਪੁਸ਼ਵਿੰਦਰ ਕੌਰ ਦੀ ਅਗਵਾਈ 'ਚ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ | ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਵਾਹਨ ਚਾਲਕਾਂ ਕੋਲ ਡਰਾਈਵਿੰਗ ਲਾਇਸੰਸ, ਆਰ. ਸੀ. ਤੇ ਹੋਰ ਕਾਗ਼ਜ਼ਾਤ ਨਾ ਹੋਣ ਕਾਰਨ ਕਈ ਵਾਹਨਾਂ ਦੇ ਚਲਾਨ ਕੀਤੇ ਗਏ ਹਨ | ਉਨ੍ਹਾਂ ਬੁਲਟ ਮੋਟਰਸਾਈਕਲ ਦੇ ਪਟਾਕੇ ਪਾਉਣ ਵਾਲਿਆਂ ਨੂੰ ਵੀ ਸਖ਼ਤ ਚਿਤਾਵਨੀ ਦਿੰਦਿਆਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਨਾਬਾਲਗਾਂ ਨੂੰ ਵਾਹਨ ਕਿਸੇ ਵੀ ਕੀਮਤ 'ਤੇ ਨਾ ਚਲਾਉਣ ਦੇਣ | ਇਸ ਮੌਕੇ ਏ. ਐਸ. ਆਈ. ਬਲਵੀਰ ਸਿੰਘ ਅਤੇ ਪੁਲਿਸ ਕਰਮਚਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੱਖਾਂ ਦੇ ਕੈਂਪ ਦੌਰਾਨ 350 ਮਰੀਜ਼ਾਂ ਦੀ ਜਾਂਚ <br/> ਅਗਲੀ ਖ਼ਬਰ ਗਊਧਨ ਨੂੰ 'ਲੰਪੀ ਸਕਿਨ' ਬਿਮਾਰੀ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਸ਼ੁਰੂ
Ad Position 24