07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਕੇਂਦਰ ਸਰਕਾਰ ਦਾ ਬਜਟ ਕਿਸਾਨਾਂ ਨਾਲ ਧੋਖਾ- ਗੁਰਨੇ ਕਲਾਂ

Ad Position 21
No active advertisement
ਅਜੀਤ ਡੈਸਕ 04-02-2026
ਬੁਢਲਾਡਾ, 3 ਫਰਵਰੀ (ਸਵਰਨ ਸਿੰਘ ਰਾਹੀ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਗੁਰਨੇ ਕਲਾਂ ਨੇ ਕੇਂਦਰੀ ਬਜਟ ਨੂੰ ਕਿਸਾਨਾਂ ਲਈ ਬੇਹੱਦ ਨਿਰਾਸ਼ਾਜਨਕ ਦੱਸਿਆ ਹੈ | ਉਨ੍ਹਾਂ ਕੇਂਦਰ ਦੇ ਖਾਦਾਂ ਸਬੰਧੀ ਫ਼ੈਸਲਿਆਂ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ਕਿਸਾਨੀ ਿੇੱਤਾਂ 'ਤੇ ਡਾਕਾ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਸਿਰਫ਼ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਵਾਲੀਆਂ ਹਨ ਜਦਕਿ ਅੰਨਦਾਤਾ ਨਾਲ ਲਗਾਤਾਰ ਧੋਖਾ ਕੀਤਾ ਜਾ ਰਿਹਾ ਹੈ | ?ਕਿਸਾਨ ਆਗੂ ਨੇ ਕਿਹਾ ਕਿ ਸਰਕਾਰ ਵਲੋਂ ਖਾਦ ਦੀ ਬੋਰੀ ਦਾ ਵਜ਼ਨ ਘਟਾਉਣ ਦਾ ਫ਼ੈਸਲਾ ਅਸਲ 'ਚ ਖਾਦਾਂ ਦੀਆਂ ਕੀਮਤਾਂ 'ਚ ਚੋਰ-ਮੋਰੀ ਰਾਹੀਂ ਕੀਤਾ ਗਿਆ ਵਾਧਾ ਹੀ ਹੋਵੇਗਾ | ਉਨ੍ਹਾਂ ਕਿਹਾ ਕਿ ਜੇਕਰ ਬੋਰੀ ਦਾ ਵਜ਼ਨ ਘਟਦਾ ਹੈ ਪਰ ਕੀਮਤ ਉਹੀ ਰਹਿੰਦੀ ਹੈ ਤਾਂ ਇਸ ਦਾ ਸਿੱਧਾ ਮਤਲਬ ਹੈ ਕਿ ਕਿਸਾਨਾਂ ਉੱਪਰ ਆਰਥਿਕ ਬੋਝ ਹੋਰ ਵਧੇਗਾ | ਇਹ ਸਿੱਧੇ ਤੌਰ 'ਤੇ ਕਾਰਪੋਰੇਟ ਘਰਾਣਿਆਂ ਨੂੰ ਦਿੱਤੇ ਜਾ ਰਹੇ 'ਗੱਫੇ' ਹਨ | ਉਨ੍ਹਾਂ ਕਿਹਾ ਕਿ ਬਜਟ ਵਿਚ ਨਾ ਤਾਂ ਸਵਾਮੀਨਾਥਨ ਰਿਪੋਰਟ ਮੁਤਾਬਿਕ ਐਮ. ਐਸ. ਪੀ. ਦੀ ਕਾਨੂੰਨੀ ਗਾਰੰਟੀ ਬਾਰੇ ਕੋਈ ਗੱਲ ਕੀਤੀ ਗਈ ਹੈ ਅਤੇ ਨਾ ਹੀ ਕਿਸਾਨਾਂ ਸਿਰ ਚੜ੍ਹੇ ਕਰਜ਼ੇ ਨੂੰ ਮੁਆਫ਼ ਕਰਨ ਬਾਰੇ ਕੋਈ ਸੰਕੇਤ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ 'ਦੁਨੀਆ ਦੀਆਂ ਕੁਝ ਜੁਝਾਰੂ ਅÏਰਤਾਂ' ਪੁਸਤਕ ਲੋਕ ਅਰਪਣ <br/> ਅਗਲੀ ਖ਼ਬਰ ਵਨ-ਵੇਅ ਤੋਂ ਅੱਕੇ ਲੋਕਾਂ ਨੇ ਅਣਸੁਖਾਵੀਂ ਦੁਰਘਟਨਾ ਤੋਂ ਬਚਣ ਲਈ ਗਲੀ 'ਚ ਗੱਡੇ ਪੋਲ
Ad Position 24