21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਦੇਸ਼ ਭਰ ਦੀ ਕਲਾ ਦਾ ਸੰਗਮ ਸਾਬਤ ਹੋਵੇਗਾ 'ਆਜੀਵਕਾ ਸਰਸ ਮੇਲਾ'- ਡੀ.ਸੀ.

Ad Position 21
No active advertisement
ਅਜੀਤ ਡੈਸਕ 06-02-2026

1 ਹਜ਼ਾਰ ਤੋਂ ਵੱਧ ਸ਼ਿਲਪਕਾਰ, ਦਸਤਕਾਰ ਅਤੇ ਕਲਾਕਾਰ ਲੈਣਗੇ ਹਿੱਸਾ
ਮਾਨਸਾ, 5 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਨਕ ਅਨਾਜ ਮੰਡੀ ਵਿਖੇ 13 ਤੋਂ 22 ਮਾਰਚ ਤੱਕ ਲਗਾਏ ਜਾਣ ਵਾਲੇ ਆਜੀਵਕਾ 'ਸਰਸ ਮੇਲੇ' ਦੀ ਸਫਲਤਾ ਲਈ ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ਸਰਸ ਮੇਲਾ ਦੇਸ਼ ਭਰ ਦੀ ਕਲਾ ਦਾ ਸੰਗਮ ਸਾਬਤ ਹੋਵੇਗਾ ਅਤੇ ਵੱਖ-ਵੱਖ ਰਾਜਾਂ ਦੇ 1 ਹਜ਼ਾਰ ਤੋਂ ਵੀ ਵੱਧ ਸ਼ਿਲਪਕਾਰ ਅਤੇ ਦਸਤਕਾਰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨਗੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀ ਵਰਗ ਅਦਾਰੇ ਦੇ ਸ਼ਨਾਖ਼ਤੀ ਕਾਰਡ ਦਿਖਾ ਕੇ ਮੇਲੇ ਦਾ ਮੁਫ਼ਤ ਅਨੰਦ ਮਾਣ ਸਕਣਗੇ | ਉਨ੍ਹਾਂ ਪੁਲਿਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਪੁਖ਼ਤਾ ਸੁਰੱਖਿਆ ਪ੍ਰਬੰਧ ਕਰਨ ਦੇ ਨਾਲ-ਨਾਲ ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਵਾਹਨਾਂ ਦੀ ਪਾਰਕਿੰਗ ਲਈ ਵੱਡੇ ਅਤੇ ਖੁੱਲ੍ਹੇ ਪ੍ਰਬੰਧ ਯਕੀਨੀ ਬਣਾਏ ਜਾਣ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ, ਗੁਰਲੀਨ ਕੌਰ ਆਈ.ਏ.ਐਸ (ਅੰਡਰ ਟਰੇਨਿੰਗ), ਐਸ.ਡੀ.ਐਮ ਮਾਨਸਾ ਕਾਲਾ ਰਾਮ ਕਾਂਸਲ, ਐਸ.ਡੀ.ਐਮ ਬੁਢਲਾਡਾ ਗਗਨਦੀਪ ਸਿੰਘ, ਐਸ.ਡੀ.ਐਮ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਐਸ.ਪੀ ਪ੍ਰਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਰੇਟਾ ਵਿਖੇ ਖੇਡ ਸਟੇਡੀਅਮ ਦਾ ਨਿਰਮਾਣ ਕਾਰਜ ਸ਼ੁਰੂ ਅਗਲੀ ਖ਼ਬਰ ਆਯੁਸ਼ ਕੈਂਪ 'ਚ 650 ਮਰੀਜ਼ਾਂ ਦੀ ਜਾਂਚ
Ad Position 24