21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਬਰੇਟਾ ਵਿਖੇ ਖੇਡ ਸਟੇਡੀਅਮ ਦਾ ਨਿਰਮਾਣ ਕਾਰਜ ਸ਼ੁਰੂ

Ad Position 21
No active advertisement
ਅਜੀਤ ਡੈਸਕ 06-02-2026

ਬਰੇਟਾ, 5 ਫਰਵਰੀ (ਪਾਲ ਸਿੰਘ ਮੰਡੇਰ)- ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਅਤੇ ਇਲਾਕੇ ਦੇ ਖੇਡ ਪ੍ਰੇਮੀਆਂ ਤੇ ਯੂਥ ਕਲੱਬਾਂ ਦੀ ਮੰਗ ਨੂੰ ਦੇਖਦੇ ਹੋਏ ਹਲਕਾ ਵਿਧਾਇਕ ਬੁੱਧ ਰਾਮ ਵਲੋਂ ਸਥਾਨਕ ਕੁੱਲਰੀਆਂ ਰੋਡ ਬਰੇਟਾ 'ਤੇ 15 ਲੱਖ ਦੀ ਲਾਗਤ ਨਾਲ ਟਰੈਕ ਤੇ ਖੇਡ ਗਰਾਊਾਡ ਅਤੇ ਲਗਭਗ 50 ਲੱਖ ਰੁਪਏ ਦੀ ਲਾਗਤ ਨਾਲ ਜਲਵੇੜਾ ਰੋਡ ਬਰੇਟਾ ਵਿਖੇ ਸਟੇਡੀਅਮ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਅਤੇ ਖੇਡਾਂ ਨਾਲ ਜੋੜਨ ਲਈ ਪਿੰਡਾਂ ਤੇ ਸ਼ਹਿਰਾਂ 'ਚ ਨੌਜਵਾਨਾਂ ਦੇ ਖੇਡਣ ਲਈ ਸਟੇਡੀਅਮ ਤੇ ਗਰਾਊਾਡ ਬਣਾਏ ਜਾ ਰਹੇ ਹਨ | ਵੱਖ-ਵੱਖ ਸਪੋਰਟਸ ਕਲੱਬਾਂ ਵਲੋਂ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਚਮਕੌਰ ਸਿੰਘ, ਚੇਅਰਮੈਨ ਵਪਾਰੀ ਕਮਿਸ਼ਨ ਲਲਿਤ ਜੈਨ ਬਰੇਟਾ, ਨਗਰ ਕੌਂਸਲ ਪ੍ਰਧਾਨ ਗਾਂਧੀ ਰਾਮ, ਬਲਾਕ ਪ੍ਰਧਾਨ ਪ੍ਰੀਤ ਕੁਮਾਰ, ਯੂਥ ਪ੍ਰਧਾਨ ਗਗਨਦੀਪ ਸਿੰਘ, ਕਾਕੂ ਸਿੰਘ, ਕੁਲਵਿੰਦਰ ਸਿੰਘ ਖੁਡਾਲ, ਜੀਵਨ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਦੀਆਂ ਲੋਕ ਵਿਰੋਧੀ ਨੀਤੀਆਂ ਲਾਗੂ ਨਹੀਂ ਹੋਣ ਦਿੱਤੀਆਂ ਜਾਣਗੀਆਂ-ਕਿਸਾਨ ਆਗੂ ਅਗਲੀ ਖ਼ਬਰ ਦੇਸ਼ ਭਰ ਦੀ ਕਲਾ ਦਾ ਸੰਗਮ ਸਾਬਤ ਹੋਵੇਗਾ 'ਆਜੀਵਕਾ ਸਰਸ ਮੇਲਾ'- ਡੀ.ਸੀ.
Ad Position 24