21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਕੇਂਦਰ ਦੀਆਂ ਲੋਕ ਵਿਰੋਧੀ ਨੀਤੀਆਂ ਲਾਗੂ ਨਹੀਂ ਹੋਣ ਦਿੱਤੀਆਂ ਜਾਣਗੀਆਂ-ਕਿਸਾਨ ਆਗੂ

Ad Position 21
No active advertisement
ਅਜੀਤ ਡੈਸਕ 06-02-2026

12 ਦੀ ਦੇਸ਼ ਵਿਆਪੀ ਹੜਤਾਲ 'ਚ ਸ਼ਮੂਲੀਅਤ ਕਰਨ ਦਾ ਫ਼ੈਸਲਾ
ਮਾਨਸਾ, 5 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਬਲਾਕ ਮਾਨਸਾ ਦੀ ਇਕੱਤਰਤਾ ਮਾਨਸਾ ਕੈਂਚੀਆਂ ਵਿਖੇ ਹੋਈ | ਕਿਸਾਨ ਆਗੂ ਮੱਖਣ ਸਿੰਘ ਭੈਣੀਬਾਘਾ ਤੇ ਬਲਾਕ ਪ੍ਰਧਾਨ ਬਲਜੀਤ ਸਿੰਘ ਭੈਣੀਬਾਘਾ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਸੱਤਾ ਦੇ ਨਸ਼ੇ 'ਚ ਆ ਕੇ ਲੋਕ ਵਿਰੋਧੀ ਨੀਤੀਆਂ ਲਾਗੂ ਕਰਨ 'ਤੇ ਤੁਲੀ ਹੋਈ ਹੈ, ਨੂੰ ਕੀਤੀਆਂ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ | ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਨੇ ਕਿਹਾ ਕਿ ਜਥੇਬੰਦੀ ਵਲੋਂ ਅਮਰੀਕਾ-ਭਾਰਤ ਦੇ ਫ਼ਰੀ ਟਰੇਡ ਸਮਝੌਤੇ ਖ਼ਿਲਾਫ਼ 11 ਫਰਵਰੀ ਤੱਕ ਪੁਤਲੇ ਫੂਕਣ ਦਾ ਐਲਾਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ, ਅਮਰੀਕਾ ਦੀਆਂ ਸਾਮਰਾਜੀ ਨੀਤੀਆਂ ਨੂੰ ਭਾਰਤ 'ਚ ਲਾਗੂ ਕਰਨ 'ਤੇ ਉਤਾਰੂ ਹੈ, ਜਿਸ ਦਾ ਸਬੂਤ ਅਮਰੀਕੀ ਟੈਰਿਫ਼ ਨੂੰ ਖ਼ਤਮ ਕਰਨ ਤੋਂ ਮਿਲਦਾ ਹੈ | ਕਿਸਾਨ ਆਗੂਆਂ ਨੇ ਕਿਹਾ ਕਿ 12 ਫਰਵਰੀ ਨੂੰ ਟਰੇਡ ਯੂਨੀਅਨ ਵਲੋਂ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ 'ਚ ਜਥੇਬੰਦੀ ਦੇ ਕਾਰਕੁਨ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ | ਸਰਬਸੰਮਤੀ ਨਾਲ ਜਸਪਾਲ ਸਿੰਘ ਉੱਭਾ ਨੂੰ ਸਹਾਇਕ ਸਕੱਤਰ ਅਤੇ ਬਲਵਿੰਦਰ ਸਿੰਘ ਬੁਰਜ ਰਾਠੀ ਨੂੰ ਬਲਾਕ ਮਾਨਸਾ ਦਾ ਮੀਤ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਜਗਦੇਵ ਸਿੰਘ ਕੋਟਲੀ, ਮਹਿੰਦਰ ਸਿੰਘ ਬੁਰਜ ਰਾਠੀ, ਚੇਤ ਸਿੰਘ ਚਕੇਰੀਆਂ, ਸ਼ਿੰਦਰ ਸਿੰਘ ਖੜਕ ਸਿੰਘ ਵਾਲਾ, ਸਿਕੰਦਰ ਸਿੰਘ, ਗੁਰਸੇਵਕ ਸਿੰਘ ਖਿਆਲਾ ਕਲਾਂ, ਸੁਖਦੇਵ ਸਿੰਘ ਮੂਸਾ, ਜੀਤ ਸਿੰਘ ਖਿਆਲਾ ਖ਼ੁਰਦ, ਤੇਜਾ ਸਿੰਘ ਨੰਗਲ, ਲਾਭ ਸਿੰਘ ਬੁਰਜ ਹਰੀਕੇ, ਜਰਨੈਲ ਸਿੰਘ, ਭਜਨ ਸਿੰਘ ਬੁਰਜ ਢਿੱਲਵਾਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿਲਵਰ ਵਾਟਿਕਾ ਸਕੂਲ ਵਲੋਂ 25ਵਾਂ ਸਥਾਪਨਾ ਦਿਵਸ ਨਾਲ ਮਨਾਇਆ ਅਗਲੀ ਖ਼ਬਰ ਬਰੇਟਾ ਵਿਖੇ ਖੇਡ ਸਟੇਡੀਅਮ ਦਾ ਨਿਰਮਾਣ ਕਾਰਜ ਸ਼ੁਰੂ
Ad Position 24