ਭੀਖੀ, 5 ਫਰਵਰੀ (ਬਲਕਾਰ ਸਿੰਘ ਸਹੋਤਾ)- ਸਥਾਨਕ ਸਿਲਵਰ ਵਾਟਿਕਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਮਾਓਾ ਵਲੋਂ 25ਵਾਂ ਸਥਾਪਨਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਪ੍ਰਬੰਧਕ ਰਿਸ਼ਵ ਸਿੰਗਲਾ ਅਤੇ ਨਮਨ ਸਿੰਗਲਾ ਨੇ ਕਿਹਾ ਕਿ ਇਲਾਕੇ ਦੇ ਵਿੱਦਿਅਕ ਪਛੜੇਪਣ ਨੂੰ ਦੂਰ ਕਰਨ ਲਈ ਉਨ੍ਹਾਂ ਦੇ ਮਾਪਿਆਂ ਵਲੋਂ 2001 'ਚ ਇਹ ਸਕੂਲ ਸ਼ੁਰੂ ਕੀਤਾ ਗਿਆ ਅਤੇ ਇਹ ਇਲਾਕੇ ਦੀ ਪਹਿਲੀ ਵਿੱਦਿਅਕ ਸੰਸਥਾ ਸੀ, ਜਿਸ ਨੇ ਸੀ. ਬੀ. ਐਸ. ਈ. ਤੋਂ ਬਕਾਇਦਾ ਮਾਨਤਾ ਪ੍ਰਾਪਤ ਕੀਤੀ | ਉਨ੍ਹਾਂ ਦੱਸਿਆ ਕਿ ਸਕੂਲ ਦਾ ਟੀਚਾ ਹੈ ਕਿ ਵਿਦਿਆਰਥੀਆ ਨੂੰ ਕਿੱਤਾਕਾਰੀ ਸਿੱਖਿਆ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਪ੍ਰੈਕਟੀਕਲ ਗਤੀਵਿਧੀਆਂ ਦੀ ਆਰੰਭਤਾ ਵੀ ਕਰਵਾਈ ਜਾਵੇਗੀ, ਦੇ ਨਾਲ ਉਨ੍ਹਾਂ ਨੂੰ ਖੇਡਾਂ 'ਚ ਪਰਪੱਕ ਕਰਨ ਲਈ ਸ਼ੂਟਿੰਗ ਰੇਂਜ ਦੀ ਸਥਾਪਨਾ ਵੀ ਕੀਤੀ ਜਾਵੇਗੀ | ਪਿ੍ੰਸੀਪਲ ਕਿਰਨ ਰਤਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਗ੍ਰਹਿਣ ਕਰਵਾਉਣ ਦੇ ਨਾਲ ਉਨ੍ਹਾਂ 'ਚ ਸਮਾਜਿਕ ਚੇਤਨਾ ਅਤੇ ਦੇਸ਼ ਭਗਤੀ ਵੱਲ ਵਿਸ਼ੇਸ਼ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ 'ਚ ਰਾਸ਼ਟਰੀ ਚਰਿੱਤਰ ਦਾ ਨਿਰਮਾਣ ਹੋ ਸਕੇ | ਇਸ ਮੌਕੇ ਸਕੂਲ ਮੈਨੇਜਰ ਹਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਉੱਤਮ ਸਿੰਘ, ਬੱਗਾ ਸਿੰਘ, ਰਣਦੀਪ ਕੌਰ, ਸੰਦੀਪ ਕੌਰ, ਰੁਪਿੰਦਰ ਕੌਰ, ਜਸਵਿੰਦਰ ਕੌਰ, ਰੀਨਾ ਰਾਣੀ, ਨਿਰਮਲ ਦਾਸ ਆਦਿ ਹਾਜ਼ਰ ਸਨ |
ਸਿਲਵਰ ਵਾਟਿਕਾ ਸਕੂਲ ਵਲੋਂ 25ਵਾਂ ਸਥਾਪਨਾ ਦਿਵਸ ਨਾਲ ਮਨਾਇਆ
ਅਜੀਤ ਡੈਸਕ
06-02-2026