21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਮੁਫ਼ਤ ਕਾਨੂੰਨੀ ਸਹਾਇਤਾ, ਬਚਾਅ ਪੱਖ ਦੇ ਵਕੀਲਾਂ ਦੀ ਨਿਯੁਕਤੀ ਤੇ ਹੋਰਨਾਂ ਮੰਗਾਂ ਦਾ ਮਾਮਲਾ ਵਕੀਲਾਂ ਨੇ ਅਦਾਲਤਾਂ ਦਾ ਕੰਮ ਰੱਖਿਆ ਮੁਕੰਮਲ ਬੰਦ

Ad Position 21
No active advertisement
ਅਜੀਤ ਡੈਸਕ 06-02-2026
ਬੁਢਲਾਡਾ, 5 ਫਰਵਰੀ (ਸਵਰਨ ਸਿੰਘ ਰਾਹੀ)- ਐਕਸ਼ਨ ਪਲਾਨ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਬਚਾਅ ਪੱਖ ਦੇ ਵਕੀਲਾਂ ਦੀ ਨਿਯੁਕਤੀ ਨਾਲ ਸਬੰਧਿਤ ਮੁੱਦਿਆਂ ਨੂੰ ਲੈ ਕੇ ਰਾਜ ਦੀਆਂ ਸਮੂਹ ਬਾਰ ਐਸੋਸੀਏਸ਼ਨਾਂ ਵਲੋਂ 5 ਤੋਂ 7 ਫਰਵਰੀ ਤੱਕ 3 ਦਿਨਾਂ ਰਾਜ-ਪੱਧਰੀ ਹੜਤਾਲ ਦੇ ਸੱਦੇ ਦਾ ਸਮਰਥਨ ਕਰਦਿਆਂ ਬਾਰ ਐਸੋਸੀਏਸ਼ਨ ਬੁਢਲਾਡਾ ਦੇ ਵਕੀਲਾਂ ਵਲੋਂ ਪਹਿਲੇ ਦਿਨ ਅਦਾਲਤਾਂ ਦਾ ਕੰਮਕਾਜ ਮੁਕੰਮਲ ਬੰਦ ਰੱਖਿਆ ਗਿਆ | ਐਸੋਸੀਏਸ਼ਨ ਦੇ ਪ੍ਰਧਾਨ ਸੁਰਜੀਤ ਸਿੰਘ ਗਰੇਵਾਲ ਤੇ ਸੈਕਟਰੀ ਕਿਰਤੀ ਸ਼ਰਮਾ ਨੇ ਦੱਸਿਆ ਕਿ ਐਕਸ਼ਨ ਪਲਾਨ ਤਹਿਤ, ਅਦਾਲਤਾਂ ਦੁਆਰਾ ਬਹੁਤ ਘੱਟ ਤਰੀਕਾਂ ਨਿਰਧਾਰਿਤ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਬਾਰ ਦੇ ਮੈਂਬਰ ਬਹੁਤ ਦਬਾਅ ਹੇਠ ਹਨ ਅਤੇ ਆਪਣੇ ਮੁਸ਼ਕਿਲਾਂ ਨੂੰ ਪ੍ਰਭਾਵਸ਼ਾਲੀ ਅਤੇ ਸਰਵੋਤਮ ਪੇਸ਼ੇਵਾਰ ਸਹਾਇਤਾ ਪ੍ਰਦਾਨ ਕਰਨ ਵਿਚ ਅਸਮਰਥ ਹਨ | ਇਸ ਤੋਂ ਇਲਾਵਾ, ਸਖ਼ਤ ਸਮਾਂ-ਸੀਮਾਵਾਂ ਦੇ ਅੰਦਰ ਮਾਮਲਿਆਂ ਦਾ ਨਿਪਟਾਰਾ ਕਰਨ ਦੇ ਲਗਾਤਾਰ ਦਬਾਅ ਦੇ ਨਤੀਜੇ ਵਜੋਂ ਵਕੀਲਾਂ 'ਚ ਗੰਭੀਰ ਸਿਹਤ ਸਮੱਸਿਆਵਾਂ ਪੈਦਾ ਹੋਈਆਂ ਹਨ ਅਤੇ ਪਰਿਵਾਰਕ ਅਤੇ ਨਿੱਜੀ ਮਾਮਲਿਆਂ ਲਈ ਸਮੇਂ ਦੀ ਪੂਰੀ ਘਾਟ ਹੈ | ਦੂਜਾ ਰਾਜ ਦੁਆਰਾ ਕਾਨੂੰਨੀ ਸਹਾਇਤਾ ਬਚਾਅ ਪੱਖ ਦੇ ਵਕੀਲਾਂ ਨੂੰ ਸ਼ਾਮਲ ਕਰਨ ਦੀ ਨੀਤੀ ਨੇ ਕਾਨੂੰਨੀ ਪੇਸ਼ੇ ਦੀ ਆਜ਼ਾਦੀ ਅਤੇ ਮਾਣ ਨੂੰ ਭਾਰੀ ਸੱਟ ਮਾਰੀ ਹੈ | ਇਸ ਮੌਕੇ ਵਾਇਸ ਪ੍ਰਧਾਨ ਅੰਮਿ੍ਤਪਾਲ ਸਿੰਘ ਚਹਿਲ ਸਮੇਤ ਸਮੂਹ ਬਾਰ ਮੈਂਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਬਾਘਾ ਪੁਰਾਣਾ ਦੀ ਮਹੀਨਾਵਾਰ ਮੀਟਿੰਗ 7 ਨੂੰ - ਕੋਟਲਾ ਅਗਲੀ ਖ਼ਬਰ ਐਸ.ਡੀ.ਐਮ ਨੇ ਕੂੜੇ ਦੇ ਡੰਪ ਚੁਕਵਾਉਣ ਤੇ ਪਾਰਕ ਬਣਾਉਣ ਦਾ ਕੀਤਾ ਐਲਾਨ
Ad Position 24