ਬੁਢਲਾਡਾ, 5 ਫਰਵਰੀ (ਸਵਰਨ ਸਿੰਘ ਰਾਹੀ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਮੀਟਿੰਗ ਬਲਾਕ ਪ੍ਰਧਾਨ ਜੁਗਰਾਜ ਸਿੰਘ ਅਹਿਮਦਪੁਰ ਦੀ ਅਗਵਾਈ ਹੇਠ ਹੋਈ | ਜਾਣਕਾਰੀ ਦਿੰਦਿਆਂ ਹਰਦੇਵ ਸਿੰਘ ਬੁਢਲਾਡਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਟਰੇਡ ਯੂਨੀਅਨ ਵਲੋਂ ਦਿੱਤੇ 12 ਫਰਵਰੀ ਦੇ ਦੇਸ਼ ਵਿਆਪੀ ਹੜਤਾਲ ਦੇ ਸੱਦੇ ਦੀ ਜਥੇਬੰਦੀ ਵਲੋਂ ਪੂਰਨ ਹਮਾਇਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਅਤੇ ਵੱਖ-ਵੱਖ ਥਾਵਾਂ 'ਤੇ ਹੋਣ ਵਾਲੇ ਸਰਕਾਰ ਵਿਰੋਧੀ ਧਰਨੇ ਪ੍ਰਦਰਸ਼ਨਾਂ ਦੌਰਾਨ ਜਥੇਬੰਦੀ ਆਗੂ ਤੇ ਵਰਕਰ ਭਰਵੀਂ ਸ਼ਮੂਲੀਅਤ ਕਰਨਗੇ | ਜ਼ਿਲ੍ਹਾ ਜਨਰਲ ਸਕੱਤਰ ਲਛਮਣ ਸਿੰਘ ਚੱਕ ਅਲੀਸ਼ੇਰ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਅਮਰੀਕਾ ਦੇ ਦਬਾਅ ਹੇਠ ਕੀਤੇ ਵਪਾਰ/ਸਮਝੌਤੇ ਦਾ ਅਸਰ ਪੰਜਾਬ ਦੇ ਖੇਤੀ ਸੈਕਟਰ 'ਤੇ ਪਵੇਗਾ ਅਤੇ ਸਰਕਾਰ ਦੀਆਂ ਇਨ੍ਹਾਂ ਨੀਤੀਆਂ ਖ਼ਿਲਾਫ਼ ਐਸ.ਕੇ.ਐਮ. ਵਲੋਂ ਆਉਣ ਵਾਲੇ ਸਾਰੇ ਪ੍ਰੋਗਰਾਮ ਇਨ-ਬਿਨ ਲਾਗੂ ਕੀਤੇ ਜਾਣਗੇ | ਇਸ ਮੌਕੇ ਜ਼ਿਲੇ੍ਹ ਦੀਆਂ ਵੱਖ-ਵੱਖ ਇਕਾਈਆਂ ਦੇ ਪ੍ਰਧਾਨ ਤੋਂ ਇਲਾਵਾ ਹਰਮਨ ਜੀਤ ਸਿੰਘ ਬੁਢਲਾਡਾ ਹਾਜ਼ਰ ਸਨ |