21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਖੇਤੀ ਮਾਹਿਰਾਂ ਵਲੋਂ ਨਰਮੇ ਦੀ ਫ਼ਸਲ ਦੇ ਅਗੇਤੇ ਪ੍ਰਬੰਧਾਂ ਅਧੀਨ ਜਿਨਿੰਗ ਫ਼ੈਕਟਰੀਆਂ ਦੀ ਚੈਕਿੰਗ

Ad Position 21
No active advertisement
ਅਜੀਤ ਡੈਸਕ 06-02-2026
ਮਾਨਸਾ, 5 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਖੇਤੀਬਾੜੀ ਵਿਭਾਗ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਜਿਨਿੰਗ ਫ਼ੈਕਟਰੀਆਂ ਜਿੱਥੇ ਵੜੇਵਿਆਂ 'ਚੋਂ ਤੇਲ ਕੱਢਿਆ ਜਾਂਦਾ ਹੈ, ਦੀ ਚੈਕਿੰਗ ਕੀਤੀ ਗਈ | ਡਾ. ਹਰਵਿੰਦਰ ਸਿੰਘ ਸਿੱਧੂ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਆਗਾਮੀ ਨਰਮੇ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਫ਼ੈਕਟਰੀਆਂ 'ਚ ਨਰਮੇ ਦੀ ਗੁਲਾਬੀ ਸੁੰਡੀ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ 'ਚ ਕੁੱਲ 16 ਜਿਨਿੰਗ ਫ਼ੈਕਟਰੀਆਂ ਵਿਚੋਂ 7 ਜਿਨਿੰਗ ਫ਼ੈਕਟਰੀਆਂ ਚਾਲੂ ਹਾਲਤ 'ਚ ਹਨ | ਚੈਕਿੰਗ ਦੌਰਾਨ ਕਿਸੇ ਵੀ ਫ਼ੈਕਟਰੀ 'ਚ ਵੜੇਵਿਆਂ ਵਿਚ ਗੁਲਾਬੀ ਸੁੰਡੀ ਦਾ ਲਾਰਵਾ ਨਹੀਂ ਪਾਇਆ ਗਿਆ | ਉਨ੍ਹਾਂ ਫ਼ੈਕਟਰੀ ਮਾਲਕਾਂ ਨੂੰ ਹਦਾਇਤ ਕੀਤੀ ਕਿ ਜੇਕਰ ਨਰਮੇ ਦੀ ਰਹਿੰਦ-ਖੂੰਹਦ ਜਾਂ ਵੜੇਵਿਆਂ 'ਚ ਗੁਲਾਬੀ ਸੁੰਡੀ ਦਾ ਲਾਰਵਾ ਨਜ਼ਰ ਆਉਂਦਾ ਹੈ ਤਾਂ ਤੁਰੰਤ ਫਿਊਮੀਗੇਸ਼ਨ ਕਰਵਾਈ ਜਾਵੇ ਕਿਉਂਕਿ ਇਹ ਲਾਰਵਾ ਅੱਗੇ ਪਤੰਗੇ ਜਾਂ ਸੁੰਡੀਆਂ 'ਚ ਬਦਲ ਕੇ ਨਰਮੇ ਦੀ ਫ਼ਸਲ ਦਾ ਨੁਕਸਾਨ ਕਰਦੇ ਹਨ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੇ ਖੇਤਾਂ ਦੇ ਆਲੇ-ਦੁਆਲੇ, ਸਾਂਝੀਆਂ ਥਾਵਾਂ 'ਤੇ ਪਏ ਛਟੀਆਂ ਦੇ ਢੇਰਾਂ 'ਚ ਅਣ-ਖਿੜ੍ਹੇ ਟੀਂਡਿਆਂ ਨੂੰ ਝਾੜ ਕੇ ਨਸ਼ਟ ਕਰ ਦਿੱਤਾ ਜਾਵੇ ਤਾਂ ਜੋ ਟੀਂਡਿਆਂ 'ਚ ਮੌਜੂਦ ਗੁਲਾਬੀ ਸੁੰਡੀ ਦੇ ਲਾਰਵੇ ਨੂੰ ਖ਼ਤਮ ਕੀਤਾ ਜਾ ਸਕੇ | ਇਸ ਮੌਕੇ ਮਨਪ੍ਰੀਤ ਸਿੰਘ ਤੇ ਸੁਖਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰਾਂ ਨੇ ਮੀਟਿੰਗ ਦੌਰਾਨ ਮੰਗਾਂ ਨੂੰ ਲੈ ਕੇ ਕੀਤਾ ਵਿਚਾਰ ਵਟਾਂਦਰਾ <br/> ਅਗਲੀ ਖ਼ਬਰ ਕਿਸਾਨ ਯੂਨੀਅਨ (ਡਕੌਂਦਾ) ਵਲੋਂ 12 ਦੀ ਦੇਸ਼ ਵਿਆਪੀ ਹੜਤਾਲ ਦੀ ਹਮਾਇਤ ਦਾ ਫ਼ੈਸਲਾ
Ad Position 24