23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਆਖ਼ਰ ਦਸ ਮਹੀਨਿਆਂ ਦੇ ਲੰਬੇ ਸਮੇਂ ਬਾਅਦ ਕਿਸਾਨ ਆਗੂਆਂ ਦੀ ਜੇਲ੍ਹ ਤੋਂ ਹੋਈ ਰਿਹਾਈ

Ad Position 21
No active advertisement
ਅਜੀਤ ਡੈਸਕ 21-02-2026
ਬਠਿੰਡਾ, 20 ਫਰਵਰੀ (ਸੱਤਪਾਲ ਸਿੰਘ ਸਿਵੀਆਂ)- ਜ਼ਿਲੇ੍ਹ ਅਧੀਨ ਪੈਂਦੇ ਪਿੰਡ ਚਾਉਕੇ ਵਿਖੇ ਸਥਿਤ ਸਰਕਾਰੀ ਆਦਰਸ਼ ਸਕੂਲ ਦੇ ਘੋਲ ਮੌਕੇ ਮੁਕੱਦਮਾ ਦਰਜ ਕਰਕੇ ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਕੀਤੇ ਗਏ ਕਿਸਾਨ ਆਗੂ ਬਲਦੇਵ ਸਿੰਘ ਚਾਉਕੇ ਅਤੇ ਸ਼ਗਨਦੀਪ ਸਿੰਘ ਜਿਉਂਦ ਨੂੰ ਆਖ਼ਰ ਦਸ ਮਹੀਨਿਆਂ ਦੀ ਲੰਬੇ ਸਮੇਂ ਬਾਅਦ ਅੱਜ ਰਿਹਾਈ ਮਿਲ ਗਈ ਹੈ | ਉਨ੍ਹਾਂ ਦੀ ਰਿਹਾਈ ਮੌਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਝੰਡੇ ਹੇਠਾਂ ਜੇਲ੍ਹ ਮੂਹਰੇ ਇਕੱਤਰ ਹੋਏ ਵੱਡੀ ਗਿਣਤੀ ਕਿਸਾਨਾਂ ਨੇ ਦੋਵੇਂ ਆਗੂਆਂ ਦਾ ਫੁੱਲਾਂ ਦੇ ਹਾਰ ਪਾ ਕੇ ਭਰਵਾਂ ਸਵਾਗਤ ਕਰਦਿਆਂ ਉਨ੍ਹਾਂ ਨੂੰ ਇਕ ਜੇਤੂ ਮਾਰਚ ਦੇ ਰੂਪ ਵਿਚ ਆਪਣੇ-ਆਪਣੇ ਘਰ ਤੱਕ ਪਹੁੰਚਾਇਆ |ਇਸ ਮੌਕੇ ਮੌਜੂਦ ਭਾਕਿਯੂ ਉਗਰਾਹਾਂ ਦੇ ਸੂਬਾ ਸੀਨੀਅਰ ਉੱਪ-ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਉੱਪ- ਪ੍ਰਧਾਨ ਰੂਪ ਸਿੰਘ ਛੰਨਾ, ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ, ਹਰਿੰਦਰ ਕੌਰ ਬਿੰਦੂ, ਜਸਵੀਰ ਸਿੰਘ ਬੁਰਜ ਸੇਮਾ, ਜਗਦੇਵ ਸਿੰਘ ਜੋਗੇਵਾਲਾ, ਨਛੱਤਰ ਸਿੰਘ ਢੱਡੇ,ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਕਮਲਜੀਤ ਕੌਰ ਬਰਨਾਲਾ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਆਦਰਸ਼ ਸਕੂਲ ਚਾਉਕੇ ਦੇ ਅਧਿਆਪਕ ਆਗੂਆਂ ਨੇ ਕਿਹਾ ਕਿ ਇਹ ਕਿਸਾਨੀ ਘੋਲ ਦੀ ਜਿੱਤ ਹੈ | ਉਨ੍ਹਾਂ ਐਲਾਨ ਕੀਤਾ ਕਿ ਝੂਠੇ ਮੁਕੱਦਮੇ ਦਰਜ ਕਰਕੇ ਜਾਂ ਜੇਲ੍ਹਾਂ 'ਚ ਢੱਕ ਕੇ ਕਿਸਾਨਾਂ ਦੀ ਆਵਾਜ਼ ਦਬਾਈ ਨਹੀਂ ਜਾ ਸਕਦੀ, ਜਿਸ ਦੇ ਖਿਲਾਫ ਸੰਘਰਸ਼ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ 'ਤੇ ਜ਼ੁਲਮ ਸਰਕਾਰ ਦੀ ਬੁਖਲਾਹਟ ਦੀ ਨਿਸ਼ਾਨੀ- ਮਨਜੀਤ ਧਨੇਰ ਅਗਲੀ ਖ਼ਬਰ 18 ਪਿੰਡਾਂ ਨੂੰ ਚਲਾਉਣ ਵਾਲੀ ਪੁਲਿਸ ਚੌਂਕੀ ਕੋਟਾਂ ਵਿਖੇ ਸਿਰਫ਼ ਇਕ ਹੀ ਥਾਣੇਦਾਰ ਦੇ ਰਿਹਾ ਡਿਊਟੀ
Ad Position 24