23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਕਿਸਾਨਾਂ 'ਤੇ ਜ਼ੁਲਮ ਸਰਕਾਰ ਦੀ ਬੁਖਲਾਹਟ ਦੀ ਨਿਸ਼ਾਨੀ- ਮਨਜੀਤ ਧਨੇਰ

Ad Position 21
No active advertisement
ਅਜੀਤ ਡੈਸਕ 21-02-2026
ਰਾਮਪੁਰਾ ਫੂਲ, 20 ਫਰਵਰੀ (ਸ਼ਰਮਾ)- ਭਾਕਿਯੂ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਅੱਜ ਉਗਰਾਹਾਂ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਤੇ ਕੀਤੇ ਜਬਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਸਰਕਾਰ ਦੀ ਬੁਖਲਾਹਟ ਦੀ ਨਿਸ਼ਾਨੀ ਹੈ¢ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਜਿਸ ਤਰ੍ਹਾਂ ਅੱਜ ਪੁਲਿਸ ਨੇ ਜਿਉਂਦ ਵਿਖੇ ਕਿਸਾਨਾਂ 'ਤੇ ਜ਼ੁਲਮ ਕੀਤਾ ਹੈ | ਉਸ ਨੇ ਮੁਗਲਾਂ ਅਤੇ ਅੰਗਰੇਜ਼ਾਂ ਨੂੰ ਵੀ ਮਾਤ ਪਾ ਦਿੱਤਾ ਹੈ¢ ਜਥੇਬੰਦੀ ਨੇ ਦੋਸ਼ ਲਾਏ ਕਿ ਜਿਉਂਦ ਪਿੰਡ ਵਿਚ ਲੋਕਾਂ ਦੇ ਘਰਾਂ ਦੀਆਂ ਛੱਤਾਂ ਉੱਤੇ ਚੜ੍ਹ ਕੇ ਘਰਾਂ ਅੰਦਰ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ¢ ਇਸ ਤੋਂ ਇਲਾਵਾ ਫ਼ਤਿਹਗੜ੍ਹ ਛੰਨਾ, ਮਾਨਸਾ ਜ਼ਿਲ੍ਹੇ ਦੇ ਪਿੰਡ ਭੈਣੀ ਬਾਘਾ, ਰਾਮਪੁਰਾ ਅਤੇ ਹੋਰ ਅਨੇਕਾਂ ਥਾਵਾਂ 'ਤੇ ਲਾਠੀਚਾਰਜ ਕੀਤਾ ਗਿਆ ਹੈ¢ ਸੂਬਾ ਕਮੇਟੀ ਨੇ ਕਿਹਾ ਕਿ ਪੰਜਾਬ ਦੀ ਸਮੁੱਚੀ ਕਿਸਾਨ ਲਹਿਰ ਇਸ ਜ਼ੁਲਮ ਦਾ ਲੋਕ ਤਾਕਤ ਦੇ ਆਸਰੇ ਤੇ ਸਖ਼ਤ ਜਵਾਬ ਦੇਵੇਗੀ¢ ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਪੂਰੀ ਤਰ੍ਹਾਂ ਭਾਕਿਯੂ ਏਕਤਾ ਉਗਰਾਹਾਂ ਦੇ ਘੋਲ ਦਾ ਸਮਰਥਨ ਕਰਦੀ ਹੈ¢ ਆਗੂਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਉਗਰਾਹਾਂ ਜਥੇਬੰਦੀ ਦਾ ਪੂਰਾ ਸਾਥ ਦਿੱਤਾ ਜਾਵੇਗਾ¢
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸੰਸਥਾ ਬੱਲ੍ਹੋ ਵਿਖੇ ਵਿਦਾਇਗੀ ਸਮਾਗਮ ਅਗਲੀ ਖ਼ਬਰ ਆਖ਼ਰ ਦਸ ਮਹੀਨਿਆਂ ਦੇ ਲੰਬੇ ਸਮੇਂ ਬਾਅਦ ਕਿਸਾਨ ਆਗੂਆਂ ਦੀ ਜੇਲ੍ਹ ਤੋਂ ਹੋਈ ਰਿਹਾਈ
Ad Position 24