ਚਾਉਕੇ, 20 ਫਰਵਰੀ (ਮਨਜੀਤ ਸਿੰਘ ਘੜੈਲੀ)- ਸ੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ਼ ਇੰਸਟੀਚਿਊਟਸ ਬੱਲ੍ਹੋ ਵਿਖੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ¢ ਇਸ ਮੌਕੇ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਵੱਖ-ਵੱਖ ਵੰਨਗੀਆਂ ਗੀਤ, ਲੋਕ ਗੀਤ, ਕਵਿਤਾ, ਕੋਰੀਓਗ੍ਰਾਫੀ ਅਤੇ ਗਿੱਧਾ ਆਦਿ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ¢ ਮੁੱਖ ਮਹਿਮਾਨ ਵਜੋਂ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਇੰਜ. ਯੁਵਰਾਜ ਗਰਗ ਅਤੇ ਉਨ੍ਹਾਂ ਦੀ ਧਰਮ-ਪਤਨੀ ਸ੍ਰੀਮਤੀ ਰਜਨੀ ਗਰਗ ਨੇ ਸ਼ਿਰਕਤ ਕੀਤੀ¢ ਉਨ੍ਹਾਂ ਨੇ ਆਪਣੇ ਸੰਬੋਧਨ ਦÏਰਾਨ ਵਿਦਿਆਰਥਣਾਂ ਨੂੰ ਚੰਗੇਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਮਾਣਮੱਤੀਆਂ ਪ੍ਰਾਪਤੀਆਂ ਕਰਕੇ ਇਸ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਮ ਰÏਸ਼ਨ ਕਰਨ ਲਈ ਪ੍ਰੇਰਿਤ ਕੀਤਾ¢ ਸਕੂਲ ਪਿ੍ੰਸੀਪਲ ਸੁਖਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸਖ਼ਤ ਮਿਹਨਤ ਦਾ ਕੋਈ ਬਦਲ ਨਹੀਂ ਹੈ ਅਤੇ ਮਿੱਥੇ ਨਿਸ਼ਾਨੇ ਦੀ ਪ੍ਰਾਪਤੀ ਸਖ਼ਤ ਮਿਹਨਤ ਨਾਲ ਹੀ ਹੋ ਸਕਦੀ ਹੈ¢ ਬਿਹਤਰ ਇਨਸਾਨ ਬਣਨ ਲਈ ਉੱਦਮ ਕਰਨਾ ਬਹੁਤ ਜ਼ਰੂਰੀ ਹੈ¢ ਉਨ੍ਹਾਂ ਨੇ ਵਿਦਿਆਰਥਣਾਂ ਦੀ ਚੰਗੇ ਭਵਿੱਖ ਲਈ ਕਾਮਨਾ ਕੀਤੀ¢ ਵੱਖ-ਵੱਖ ਵੰਨਗੀਆਂ ਦੇ ਅਧਾਰ ਤੇ ਕਰਵਾਏ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ¢ ਇਸ ਮੌਕੇ 'ਤੇ ਵਾਇਸ ਪਿ੍ੰਸੀਪਲ ਮੈਡਮ ਪੱਲਵੀ ਨੇ ਵਿਦਿਆਰਥਣਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਆਦਰਸ਼ ਸਮਾਜ ਦੀ ਸਿਰਜਣਾ ਕਰਨ 'ਚ ਪੜ੍ਹਾਈ ਦਾ ਬੇਹੱਦ ਅਹਿਮ ਰੋਲ ਹੈ¢ ਵਿਦਿਆਰਥੀਆਂ ਨੂੰ ਚੰਗੀਆਂ ਆਦਤਾਂ ਤੇ ਚੰਗੇ ਮਾਹÏਲ ਵਲ ਪ੍ਰੇਰਿਤ ਕਰਨ ਲਈ ਅਧਿਆਪਕ ਨੂੰ ਲਗਾਤਾਰ ਯਤਨ ਕਰਦੇ ਰਹਿਣਾ ਚਾਹੀਦਾ ਹੈ¢ ਇਸ ਪ੍ਰੋਗਰਾਮ ਨੂੰ ਉਲੀਕਣ ਚ ਕਲਾਸ ਇੰਚਾਰਜ ਲੈਕ. ਸੁਖਵੀਰ ਕÏਰ ਅਕਲੀਆ ਕÏਰ ਨੇ ਅਹਿਮ ਭੂਮਿਕਾ ਨਿਭਾਈ¢ ਸਮੂਹ ਸਟਾਫ਼ ਤੇ ਪ੍ਰਬੰਧਕ ਕਮੇਟੀ ਦੁਆਰਾ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਗਈ¢