23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

132 ਬੋਰ ਪਿਸਤੌਲ ਅਤੇ ਦੋ ਕਾਰਤੂਸਾਂ ਸਣੇ ਇਕ ਕਾਬੂ

Ad Position 21
No active advertisement
ਅਜੀਤ ਡੈਸਕ 21-02-2026
ਬਠਿੰਡਾ, 20 ਫਰਵਰੀ (ਵੀਰਪਾਲ ਸਿੰਘ)-ਸੀ ਆਈ ਏ-1 ਪਿੁਲਸ ਪਾਰਟੀ ਵਲੋਂ ਇਕ ਵਿਅਕਤੀ ਨੂੰ ਕਾਬੂ ਕਰਕੇ 132 ਬੋਰ ਪਿਸਟਲ ਅਤੇ ਦੋ ਕਾਰਤੂਸ ਬਰਾਮਦ ਕੀਤੇ ਗਏ ਹਨ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸੁਖਪ੍ਰੀਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱ ਸਿਆ ਕਿ ਸੀ ਆਈ ਏ-1 ਪੁਲਿਸ ਪਾਰਟੀ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਦਾਦੀ ਪੋਤੀ ਪਾਰਕ ਬਠਿੰਡਾ ਨੇੜਿਓ ਇਕ ਸ਼ੱਕੀ ਵਿਅਕਤੀ ਪਾਸੋਂ 132 ਬੋਰ ਦਾ ਪਿਸਤੌਲ ਅਤੇ 2 ਜ਼ਿੰਦਾ ਕਾਰਤੂਸ ਬਰਾਮਦ ਕਰ ਲਏ ਗਏ | ਪਿੁਲਸ ਜਾਂਚ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਸੁਖਰਾਜ ਸਿੰਘ ਵਾਸੀ ਬਰਗਾੜੀ ਜ਼ਿਲ੍ਹਾ ਫਰੀਦਕੋਟ ਵਜੋਂ ਹੋਈ ਹੈ | ਜਿਸ 'ਤੇ ਥਾਣਾ ਸਿਵਲ ਲਾਇਨ ਵਿਖੇ ਐਨ ਡੀ ਪੀ ਐਸ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਜਾਂਚ ਅਧਿਕਾਰੀ ਸੁਖਪ੍ਰੀਤ ਸਿੰਘ ਮੁਤਾਬਿਕ ਉਕਤ ਵਿਅਕਤੀ 'ਤੇ ਵੱਖ-ਵੱਖ ਥਾਣਿਆਂ ਵਿਚ ਲੜਾਈ ਦੇ 4 ਮੁਕੱਦਮੇ ਦਰਜ ਹਨ |
Ad Position 22
No active advertisement
ਪਿਛਲੀ ਖ਼ਬਰ 15 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ ਅਗਲੀ ਖ਼ਬਰ ਨੈਸ਼ਨਲ ਲੋਕ ਅਦਾਲਤ 14 ਮਾਰਚ ਨੂੰ
Ad Position 24