10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਕੇਂਦਰੀ ਜੇਲ੍ਹ ਦੇ ਪਿੱਛੇ ਪਾਰਕਿੰਗ 'ਚ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

Ad Position 21
No active advertisement
ਅਜੀਤ ਡੈਸਕ 22-02-2026
ਫਿਰੋਜ਼ਪੁਰ, 21 ਫਰਵਰੀ (ਸੁਖਵਿੰਦਰ ਸਿੰਘ)-ਸਿਟੀ ਥਾਣਾ ਫਿਰੋਜ਼ਪੁਰ ਵਿਚ ਕੇਂਦਰੀ ਜੇਲ੍ਹ ਦੇ ਪਿੱਛੇ ਪਾਰਕਿੰਗ 'ਚ ਇਕ ਨਸ਼ਾ ਤਸਕਰ ਨੂੰ ਪੰਜ ਗਰਾਮ ਹੈਰੋਇਨ ਸਮੇਤ ਕਾਬੂ ਕਰਕੇ ਐਨ. ਡੀ. ਪੀ. ਐਸ. ਐਕਟ ਤਹਿਤ ਮੁਕਦਮਾ ਦਰਜ ਕੀਤਾ | ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਕੁਲਬੀਰ ਸਿੰਘ ਨੇ ਦੱਸਿਆ ਹੈ ਕਿ ਦੌਰਾਨ-ਏ-ਗਸ਼ਤ ਪੁਲਿਸ ਨੂੰ ਭਰੋਸੇਯੋਗ ਇਤਲਾਹ ਮਿਲੀ ਕਿ ਸਲੀਮ ਉਰਫ਼ ਸਲੀਮੀ ਪੁੱਤਰ ਛਿੰਦਾ ਵਾਸੀ ਬਸਤੀ ਆਵਾ, ਫਿਰੋਜ਼ਪੁਰ ਸ਼ਹਿਰ, ਜੋ ਨਸ਼ਾ ਕਰਨ ਤੇ ਵੇਚਣ ਦਾ ਆਦੀ ਹੈ | ਇਸ ਵੇਲੇ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੀ ਪਿੱਛੇ ਪਾਰਕਿੰਗ 'ਚ ਹੈਰੋਇਨ ਸਮੇਤ ਖੜ੍ਹਾ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ | ਇਤਲਾਹ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਵਲੋਂ ਦੱਸੀ ਗਈ ਥਾਂ 'ਤੇ ਰੇਡ ਕੀਤੀ ਗਈ | ਰੇਡ ਦੌਰਾਨ ਪੁਲਿਸ ਨੇ ਮੁਲਜ਼ਮ ਸਲੀਮ ਨੂੰ ਮੌਕੇ 'ਤੇ ਕਾਬੂ ਕੀਤਾ ਅਤੇ ਤਲਾਸ਼ੀ ਲਈ | ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਮੌਕੇ 'ਤੇ ਕਾਨੂੰਨੀ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਨਸ਼ਾ ਤਸਕਰੀ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ |

Ad Position 22
No active advertisement
ਪਿਛਲੀ ਖ਼ਬਰ ਆਦਰਸ਼ ਨਗਰ ਵਿਚ ਪੀਣ ਵਾਲੇ ਪਾਣੀ 'ਚ ਸੀਵਰੇਜ ਦੀ ਮਿਲਾਵਟ, ਆਦਰਸ਼ ਨਗਰ ਵਾਸੀ ਪ੍ਰੇਸ਼ਾਨ <br/> ਅਗਲੀ ਖ਼ਬਰ ਹਰਿਆਣਾ 'ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਦੇਖ ਕੇ ਮੁੱਖ ਮੰਤਰੀ ਸੈਣੀ ਦੀ ਪੰਜਾਬ 'ਚ ਵੀ ਲੋਕਪਿ੍ਅਤਾ ਵਧ ਰਹੀ-ਕੁਲ...
Ad Position 24