ਨਥਾਣਾ, 21 ਫਰਵਰੀ (ਗੁਰਦਰਸ਼ਨ ਲੁੱਧੜ)- ਸ੍ਰੀ ਗੁਰੂ ਹਰਿਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਦੇ ਖੇਡ ਮੈਦਾਨ ਵਿਖੇ ਵਿਦਿਆਰਥੀਆਂ ਵਿਚ ਸਰੀਰਕ ਤੰਦਰੁਸਤੀ, ਖੇਡ ਭਾਵਨਾ ਅਤੇ ਟੀਮ ਵਰਕ ਦੀ ਭਾਵਨਾ ਨੂੰ ਪ੍ਰੋਤਸਾਹਿਤ ਕਰਨ ਦੇ ਮਕਸਦ ਨਾਲ ਸਕੂਲ ਦੀ ਸਪੋਰਟਸ ਮੀਟ ਕਰਵਾਈ ਗਈ¢ ਸਪੋਰਟਸ ਮੀਟ ਦੀ ਉਦਘਾਟਨੀ ਰਸਮ ਹੋਣ ਉਪਰੰਤ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਵਲੋਂ ਪ੍ਰਭਾਵਸ਼ਾਲੀ ਮਾਰਚ ਪਾਸਟ ਪੇਸ਼ ਕੀਤਾ¢ ਖੇਡ ਪ੍ਰੋਗਰਾਮ ਦੌਰਾਨ ਅਨੁਸ਼ਾਸਨ, ਇਕਸਾਰਤਾ ਅਤੇ ਸਮਰਪਣ ਲਈ ਪ੍ਰੇਰਣਾਮਈ ਝਲਕੀਆਂ ਪੇਸ਼ ਕੀਤੀਆਂ ਗਈਆਂ¢ਖੇਡ ਮੁਕਾਬਲਿਆਂ ਦੀ ਲੜੀ ਵਿਚ ਦੌੜਾਂ, ਲੰਮੀ ਛਾਲ, ਰੀਲੇਅ ਰੇਸ ਅਤੇ ਦਿਲਚਸਪੀ ਵਾਲੀਆਂ ਹੋਰਨਾਂ ਖੇਡਾਂ ਦੀ ਪੇਸ਼ਕਾਰੀ ਕੀਤੀ ਗਈ¢ ਜੂਨੀਅਰ ਵਿੰਗ ਦੇ ਨੰਨੇ-ਮੁੰਨੇ ਬੱਚਿਆਂ ਵਲੋਂ ਵੱਖ-ਵੱਖ ਵੰਨਗੀਆਂ ਦੀਆਂ ਮਨਮੋਹਿਕ ਖੇਡਾਂ ਪੇਸ਼ ਕੀਤੀਆਂ ਗਈਆਂ¢ ਖੇਡ ਸਮਾਰੋਹ ਦਾ ਫਾਈਨਲ ਰਿਲੇਅ ਰੇਸ ਮੁਕਾਬਲਾ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆਂ¢ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਓਵਰਆਲ ਟਰਾਫ਼ੀ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਦੇ ਹਿੱਸੇ ਆਈ¢ ਸਕੂਲ ਦੇ ਪਿ੍ੰਸੀਪਲ ਮੈਡਮ ਜੋਤੀ ਸ਼ਰਮਾ ਨੇ ਸਾਰੇ ਭਾਗੀਦਾਰਾਂ ਨੂੰ ਵਧਾਈ ਦਿੰਦਿਆਂ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦੀ ਮਿਹਨਤ ਦੀ ਭਰਪੂਰ ਸਰਾਹਨਾ ਕੀਤੀ¢