10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਦਾ ਐਨਲਾਈਟੈਂਡ ਕਾਲਜ ਵਿਖੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 22-02-2026
ਸਰਦੂਲਗੜ੍ਹ/ਝੁਨੀਰ, 21 ਫਰਵਰੀ (ਅਰੋੜਾ, ਸਿੰਗਲਾ)- ਦਾ ਐਨਲਾਈਟੈਂਡ ਡਿਗਰੀ ਕਾਲਜ ਝੁਨੀਰ ਵਿਖੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ | ਵਿਦਿਆਰਥੀਆਂ ਦੇ ਕਵਿਤਾ, ਭਾਸ਼ਣ, ਲੇਖ, ਸਲੋਗਨ, ਮਹਿੰਦੀ, ਰੰਗੋਲੀ ਅਤੇ ਸਟੇਜੀ ਮੁਕਾਬਲੇ ਕਰਵਾਏ ਗਏ | ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸਹਾਇਕ ਪ੍ਰੋਫੈਸਰ ਗੁਰਦੀਪ ਸਿੰਘ, ਸਹਾਇਕ ਪ੍ਰੋਫੈਸਰ ਕੁਲਦੀਪ ਸਿੰਘ ਅਤੇ ਸਹਾਇਕ ਪ੍ਰੋਫੈਸਰ ਅਮਨਦੀਪ ਸਿੰਘ ਨੇ ਪੰਜਾਬੀ ਭਾਸ਼ਾ ਦੀ ਦਸ਼ਾ ਅਤੇ ਦਿਸ਼ਾ ਤੋਂ ਜਾਣੂ ਕਰਵਾਇਆ ਅਤੇ ਵਿਦਿਆਰਥੀਆਂ ਨੂੰ ਪੰਜਾਬੀ ਮਾਤ ਭਾਸ਼ਾ ਵੱਲ ਪ੍ਰੇਰਿਤ ਕੀਤਾ | ਸਟੇਜ ਸੰਚਾਲਕ ਦੀ ਭੂਮਿਕਾ ਸਹਾਇਕ ਪ੍ਰੋਫੈਸਰ ਅਵਤਾਰ ਸਿੰਘ ਨੇ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਪੱਧਰ 'ਤੇ ਸਰਕਾਰੀ ਸਿਹਤ ਸੇਵਾਵਾਂ ਮਜ਼ਬੂਤੀ ਵੱਲ-ਐਸ. ਐਮ. ਓ. ਅਗਲੀ ਖ਼ਬਰ ਬਠਿੰਡਾ 'ਚ ਹਨੀਟ੍ਰੈਪ ਗਰੋਹ ਦਾ ਪਰਦਾਫਾਸ਼- ਦੋ ਗਿ੍ਫ਼ਤਾਰ
Ad Position 24