ਬੁਢਲਾਡਾ, 21 ਫਰਵਰੀ (ਸੁਨੀਲ ਮਨਚੰਦਾ)- ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਮੁਤਾਬਿਕ ਪੜਾਅ ਵਾਰ ਵਿਕਾਸ ਕਾਰਜ ਪੂਰੇ ਕਰ ਰਹੀ ਹੈ | ਇਹ ਪ੍ਰਗਟਾਵਾ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੇ ਸਰਕਾਰੀ ਪ੍ਰਾਇਮਰੀ ਸਕੂਲ ਗੁੜੱਦੀ ਦੇ 2 ਕਮਰਿਆਂ ਅਤੇ ਪਿੰਡ 'ਚ ਮਜ਼੍ਹਬੀ ਸਿੱਖ ਭਾਈਚਾਰੇ ਦੀ ਧਰਮਸ਼ਾਲਾ 'ਚ ਬਣਾਏ ਸ਼ੈੱਡ ਦਾ ਉਦਘਾਟਨ ਕਰਨ ਉਪਰੰਤ ਕੀਤਾ | ਉਨ੍ਹਾਂ ਦੱਸਿਆ ਕਿ ਸਿੱਖਿਆ ਕ੍ਰਾਂਤੀ ਤਹਿਤ ਪਿੰਡ ਗੁੜੱਦੀ ਦੇ ਸਕੂਲਾਂ 'ਤੇ 47 ਲੱਖ ਖ਼ਰਚ ਕੀਤੇ ਜਾ ਚੁੱਕੇ ਹਨ, ਪਿੰਡ 'ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਜਾਰੀ ਹਨ | ਉਨ੍ਹਾਂ ਕਿਹਾ ਕਿ ਪਿੰਡ ਦੇ 27 ਲੜਕੇ/ਲੜਕੀਆਂ ਨੂੰ ਸਰਕਾਰੀ ਨੌਕਰੀ ਭਗਵੰਤ ਮਾਨ ਦੀ ਸਰਕਾਰ 'ਚ ਮਿਲੀ ਹੈ | ਇਸ ਤੋਂ ਇਲਾਵਾ ਹਰ ਪਿੰਡ 'ਚ ਕੋਈ ਨਾ ਕੋਈ ਕੰਮ ਚੱਲ ਰਿਹਾ ਹੈ | ਇਸ ਮੌਕੇ ਸਰਪੰਚ ਰਮਨ ਸਿੰਘ, ਹੈੱਡ ਮਾਸਟਰ ਅਮਨਦੀਪ ਸਿੰਘ, ਰੂਪ ਸਿੰਘ, ਕੁਲਦੀਪ ਸਿੰਘ, ਬਲਾਕ ਸੰਮਤੀ ਮੈਂਬਰ ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ |