ਮਾਨਸਾ, 22 ਫਰਵਰੀ (ਰਵੀ)- ਮਾਨਸਾ-ਭੀਖੀ ਮੁੱਖ ਸੜਕ 'ਤੇ 3 ਵਾਹਨਾਂ ਦੀ ਟੱਕਰ ਹੋਣ ਨਾਲ ਅੱਧੀ ਦਰਜਨ ਵਿਅਕਤੀ ਜ਼ਖਮੀ ਹੋ ਗਏ | ਜ਼ਖਮੀਆਂ ਨੂੰ ਤੁਰੰਤ ਸਥਾਨਕ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਅਤੇ 3 ਦੀ ਹਾਲਤ ਗੰਭੀਰ ਹੁੰਦਿਆਂ ਵੇਖ ਕੇ ਅੱਗੇ ਰੈਫ਼ਰ ਕਰ ਦਿੱਤਾ ਗਿਆ | ਜ਼ਖਮੀ ਪਿ੍ੰਸ ਕੁਮਾਰ, ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਵੀਰਪਾਲ ਕੌਰ, ਗੁਰਜੰਟ ਸਿੰਘ, ਬਿੱਕਰ ਸਿੰਘ ਅਤੇ ਬਲਜੀਤ ਕੌਰ ਨੇ ਦੱਸਿਆ ਕਿ ਉਹ ਕਾਲੀ ਮਾਤਾ ਮੰਦਰ ਪਟਿਆਲਾ ਵਿਖੇ ਦਰਸ਼ਨ ਲਈ ਜਾ ਰਹੇ ਸਨ ਅਤੇ ਜਦੋਂ ਪਿੰਡ ਕੋਟੜਾ ਕਲਾਂ ਪਹੁੰਚੇ ਤਾਂ ਟਰੱਕ ਨੂੰ ਓਵਰਟੇਕ ਕਰਨ ਦੌਰਾਨ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟੱਕਰ ਹੋ ਗਈ ਜਿਸ ਨਾਲ ਪਿੱਛੋਂ ਆ ਰਹੀ ਇੱਕ ਹੋਰ ਗੱਡੀ ਵੀ ਨੁਕਸਾਨੀ ਗਈ |