17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ 'ਆਪ' ਵਿਧਾਇਕਾਂ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 23-02-2026

ਮਾਨਸਾ, 22 ਫਰਵਰੀ (ਰਾਵਿੰਦਰ ਸਿੰਘ ਰਵੀ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ | ਮਾਨਸਾ ਵਿਖੇ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੇ ਘਰ ਅੱਗੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਅਤੇ ਸੀਡ ਬਿੱਲ 2025, ਮਗਨਰੇਗਾ ਕਾਨੂੰਨ 'ਚ ਕੀਤੀਆਂ ਤਬਦੀਲੀਆਂ ਕਾਰਪੋਰੇਟ ਅਦਾਰਿਆਂ ਨੂੰ ਲਾਭ ਪਹੁੰਚਾਉਣ ਵਾਲੀਆਂ ਹਨ ਜਦਕਿ ਕਿਸਾਨ ਅਤੇ ਕਿਰਤੀ ਆਰਥਿਕਤਾ ਦੀ ਚੱਕੀ 'ਚ ਪਿਸਣ ਲਈ ਮਜਬੂਰ ਹਨ | ਉਨ੍ਹਾਂ ਕਿਹਾ ਕਿ ਭਾਰਤ ਵਲੋਂ ਅਮਰੀਕਾ ਨਾਲ ਕੀਤੇ ਵਪਾਰਕ ਸਮਝੌਤਾ ਕਰ ਕੇ ਪੰਜਾਬ ਅਤੇ ਸਮੁੱਚੇ ਦੇਸ਼ ਦੇ ਕਿਸਾਨ ਦੇ ਬੋਝ ਪਾਇਆ ਜਾ ਰਿਹਾ ਅਤੇ ਇਸ ਨਾਲ ਰਾਜ ਦੇ ਕਿਸਾਨ ਨੂੰ ਦੋਹਰੀ ਮਾਰ ਪਵੇਗੀ, ਜਿਸ ਨਾਲ ਖੇਤੀ ਦੇ ਨਾਲ ਡੇਅਰੀ ਕਿੱਤਾ ਵੀ ਖ਼ਤਮ ਹੋ ਜਾਵੇਗਾ | ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਦੀ ਤਰਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਵੀ ਲੋਕ ਵਿਰੋਧੀ ਹਨ ਅਤੇ ਕਿਸਾਨਾਂ 'ਤੇ ਜ਼ੁਲਮ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਬਠਿੰਡਾ ਪੁਲਿਸ ਵਲੋਂ ਕਿਸਾਨਾਂ 'ਤੇ ਕੀਤੇ ਗਏ ਲਾਠੀ ਚਾਰਜ ਦੀ ਨਿੰਦਾ ਕੀਤੀ ਅਤੇ ਚਿਤਾਵਨੀ ਦਿੱਤੀ ਕਿ ਅਜਿਹੇ ਵਰਤਾਰੇ ਖ਼ਿਲਾਫ਼ ਸਮੂਹਿਕ ਰੂਪ 'ਚ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ | ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ 'ਚ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਭਾਕਿਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ, ਭਾਕਿਯੂ ਡਕੌਂਦਾ ਬੂਟਾ ਬੁਰਜ ਗਿੱਲ ਦੇ ਮਨਜੀਤ ਸਿੰਘ ਉੱਲਕ, ਭਾਕਿਯੂ ਧਨੇਰ ਦੇ ਮੱਖਣ ਸਿੰਘ ਅਤੇ ਲਖਵੀਰ ਸਿੰਘ ਅਕਲੀਆ, ਜਗਸੀਰ ਸਿੰਘ ਜਵਾਹਰਕੇ, ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾ. ਕਿ੍ਸ਼ਨ ਚੌਹਾਨ, ਮੈਡੀਕਲ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਆਦਿ ਸਨ |
ਜਥੇਬੰਦੀਆਂ ਵਲੋਂ 'ਆਪ' ਵਿਧਾਇਕਾਂ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਹਲਕਾ ਵਿਧਾਇਕ ਬੁੱਧ ਰਾਮ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਗਿਆ | ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਆਗੂ ਜਗਸੀਰ ਸਿੰਘ ਸੀਰਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀ ਤਰਾਂ ਪੰਜਾਬ ਸਰਕਾਰ ਵੀ ਪੂੰਜੀਵਾਦੀਆਂ ਨੂੰ ਲਾਭ ਪਹੁੰਚਾਉਣ ਲਈ ਨੀਤੀਆਂ ਬਣਾ ਰਹੀ ਹੈ ਜੋ ਬਰਦਾਸ਼ਤ ਯੋਗ ਨਹੀਂ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਹੱਕ ਮੰਗਦੇ ਕਿਸਾਨਾਂ 'ਤੇ ਲਾਠੀਚਾਰਜ ਕਰਨਾ ਨਿੰਦਾ ਯੋਗ ਹੈ ਅਤੇ ਅਜਿਹੇ ਵਰਤਾਰੇ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਅਜਿਹੇ ਕਾਨੂੰਨਾਂ ਨੂੰ ਜਨਮ ਦੇ ਰਹੀ ਹੈ ਜੋ ਕਿਸਾਨ ਵਿਰੋਧੀ ਹਨ ਪਰ ਆਮ ਆਦਮੀ ਪਾਰਟੀ ਦੇ ਵਿਧਾਇਕ ਚੁੱਪ ਵੱਟੀ ਬੈਠੇ ਹਨ |

Ad Position 22
No active advertisement
ਪਿਛਲੀ ਖ਼ਬਰ ਦੇਸ਼ ਭਗਤੀ ਹਰ ਕਾਂਗਰਸੀ ਵਰਕਰ ਦੀ ਆਤਮਾ 'ਚ ਵਸੀ-ਕੁਲਵੰਤ ਰਾਏ ਸਿੰਗਲਾ ਅਗਲੀ ਖ਼ਬਰ ਸੰਤ ਨਿਰੰਕਾਰੀ ਮਿਸ਼ਨ ਵਲੋਂ ਕੀਤੀ ਜਲ ਘਰ ਦੀ ਸਫ਼ਾਈ
Ad Position 24