ਮਾਨਸਾ, 23 ਫਰਵਰੀ (ਰਾਵਿੰਦਰ ਸਿੰਘ ਰਵੀ)- ਐਸ.ਡੀ. ਕੰਨਿਆ ਮਹਾਂਵਿਦਿਆਲਾ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ ਗਿਆ | ਮੁੱਖ ਮਹਿਮਾਨ ਸਾਹਿਤਕਾਰ ਜਸਪਾਲ ਮਾਨਖੇੜਾ ਸਨ, ਨੇ ਕਿਹਾ ਕਿ ਪੰਜਾਬੀ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਪੰਜਾਬੀ ਪਿਆਰਿਆਂ ਨੂੰ ਮਿਸ਼ਨਰੀ ਭਾਵਨਾ ਨਾਲ ਕੰਮ ਕਰਨ ਦੀ ਲੋੜ ਹੈ, ਤਾਂ ਹੀ ਅਜੋਕੇ ਤੇਜ਼ ਤਰਾਰ ਜ਼ਮਾਨੇ 'ਚ ਇਸ ਨੂੰ ਬਣਦਾ ਮਾਣ ਸਤਿਕਾਰ ਮਿਲ ਸਕੇਗਾ | ਉਨ੍ਹਾਂ ਕਿਹਾ ਕਿ ਹਰ ਭਾਸ਼ਾ ਸਿੱਖਣੀ ਚੰਗੀ ਗੱਲ ਹੈ ਪਰ ਆਪਣੀ ਮਾਂ ਬੋਲੀ 'ਚ ਗੂੜ੍ਹ ਗਿਆਨ ਹੋਣਾ ਸਮੇਂ ਦੀ ਲੋੜ ਹੈ | ਇਸ ਮੌਕੇ ਕਰਵਾਏ ਕਹਾਣੀ ਸਿਰਜਣ ਮੁਕਾਬਲਿਆਂ 'ਚ ਜੈਸਮੀਨ ਕੌਰ, ਹਰਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਮਹਿਕਦੀਪ ਕੌਰ ਤੇ ਸੁਖਮਨ ਕੌਰ ਸਾਂਝੇ ਰੂਪ 'ਚ ਤੀਸਰੇ ਸਥਾਨ 'ਤੇ ਰਹੀਆਂ | ਪਿ੍ੰਸੀਪਲ ਡਾ. ਗਰਿਮਾ ਮਹਾਜਨ ਅਤੇ ਡਾ. ਕਮਲਜੀਤ ਕੌਰ ਨੇ ਵਿਦਿਆਰਥਣਾਂ ਨਾਲ ਅੰਤਰ ਰਾਸ਼ਟਰੀ ਮਾਂ ਬੋਲੀ ਦਿਵਸ ਦੇ ਇਤਿਹਾਸ ਬਾਰੇ ਗੱਲਬਾਤ ਕੀਤੀ | ਇਸ ਮੌਕੇ ਡਾ. ਬਲਜੀਤ ਕੌਰ, ਬਬੀਤਾ ਮੋਂਗਾ, ਨੀਰਜ ਮਿੱਤਲ, ਸੁਖਪਾਲ ਕੌਰ, ਸੰਜਮ, ਪੂਜਾ ਆਦਿ ਹਾਜ਼ਰ ਸਨ |
ਐਸ.ਡੀ. ਕੰਨਿਆ ਮਹਾਂਵਿਦਿਆਲਾ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ
ਅਜੀਤ ਡੈਸਕ
24-02-2026