13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਸੀ.ਪੀ.ਆਈ. ਤੇ ਕੁੱਲ ਹਿੰਦ ਕਿਸਾਨ ਸਭਾ ਵਲੋਂ ਮੋਦੀ ਤੇ ਟਰੰਪ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 24-02-2026

ਮਾਨਸਾ, 23 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਦਲੇਲ ਸਿੰਘ ਵਾਲਾ ਵਿਖੇ ਸੀ. ਪੀ. ਆਈ. ਅਤੇ ਕੁੱਲ ਹਿੰਦ ਕਿਸਾਨ ਸਭਾ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਕਿ੍ਸ਼ਨ ਚੌਹਾਨ ਤੇ ਕਾ. ਰੂਪ ਸਿੰਘ ਢਿੱਲੋਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਬਿਜਲੀ ਸੋਧ ਤੇ ਬੀਜ ਬਿੱਲ 2025, ਚਾਰ ਲੇਬਰ ਕੋਡ ਲਾਗੂ ਕਰਨ ਤੋਂ ਇਲਾਵਾ ਮਨਰੇਗਾ ਸਕੀਮ ਖ਼ਤਮ ਕਰਨਾ ਚਾਹੁੰਦੀ ਹੈ, ਨੂੰ ਕਿਸੇ ਵੀ ਕੀਮਤ 'ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਭਾਰਤ-ਅਮਰੀਕਾ ਦਾ ਵਪਾਰਕ ਸਮਝੌਤਾ ਲਾਗੂ ਹੋ ਜਾਂਦਾ ਹੈ ਤਾਂ ਇਸ ਨਾਲ ਆਮ ਲੋਕਾਂ, ਕਿਸਾਨ, ਮਜ਼ਦੂਰ, ਛੋਟੇ ਕਾਰੋਬਾਰੀਆਂ 'ਤੇ ਆਰਥਿਕ ਬੋਝ ਪਾਏਗਾ | ਆਗੂਆਂ ਨੇ ਲੰਮੇ ਸਮੇਂ ਤੋਂ ਜੇਲ੍ਹਾਂ 'ਚ ਬੰਦ 2 ਕਿਸਾਨਾਂ ਦੀ ਰਿਹਾਈ ਲਈ ਪਿਛਲੇ ਦਿਨੀਂ ਭਾਕਿਯੂ ਉਗਰਾਹਾਂ ਵਲੋਂ ਸ਼ਾਂਤੀਪੂਰਵਕ ਧਰਨਾ ਦੇਣ ਜਾ ਰਹੇ ਪ੍ਰਦਰਸ਼ਨਕਾਰੀ ਕਿਸਾਨਾਂ 'ਤੇ ਪੁਲਿਸ ਵਲੋਂ ਕੀਤੇ ਤਸ਼ੱਦਦ ਦੀ ਨਿਖੇਧੀ ਕਰਦਿਆਂ ਕਿਹਾ ਕਿ ਦੋਸ਼ੀ ਅਧਿਕਾਰੀਆਂ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ | ਇਸ ਮੌਕੇ ਗੁਰਦਿਆਲ ਸਿੰਘ ਦਲੇਲ ਸਿੰਘ ਵਾਲਾ, ਕਿ੍ਸ਼ਨ ਸ਼ਰਮਾ, ਸੁਖਦੇਵ ਸਿੰਘ ਭੱਠਲ, ਉਜਾਗਰ ਸਿੰਘ, ਸੁਖਦੇਵ ਸਿੰਘ, ਦਰਸ਼ਨ ਸਿੰਘ, ਗੁਰਦੇਵ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਖ਼ਿਲਾਫ਼ ਅਦਾਲਤੀ ਕੰਮ-ਕਾਜ ਬੰਦ ਰੱਖਣ ਦਾ ਫ਼ੈਸਲਾ ਅਗਲੀ ਖ਼ਬਰ ਬਰੇਟਾ ਖੇਤਰ ਦੀਆਂ ਚਿਰਾਂ ਤੋਂ ਲਟਕਦੀਆਂ ਸਮੱਸਿਆਵਾਂ ਹੱਲ ਹੋਣ-ਇਲਾਕਾ ਵਿਕਾਸ ਕਮੇਟੀ
Ad Position 24