13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਗਰਭਵਤੀ ਅÏਰਤਾਂ ਲਈ ਮੁਫ਼ਤ ਜਾਂਚ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 24-02-2026
ਮਾਨਸਾ, 23 ਫਰਵਰੀ (ਸ. ਰਿ.)- ਸਿਹਤ ਵਿਭਾਗ ਵਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਅਭਿਆਨ ਤਹਿਤ ਸਥਾਨਕ ਜੱਚਾ ਬੱਚਾ ਹਸਪਤਾਲ ਵਿਖੇ ਗਰਭਵਤੀ ਔਰਤਾਂ ਲਈ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਗਰਭਵਤੀ ਮਾਵਾਂ ਨੂੰ ਸਮੇਂ-ਸਮੇਂ 'ਤੇ ਸਿਹਤ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ ਤਾਂ ਕਿ ਕੋਈ ਦਿੱਕਤ ਨਾ ਆਵੇ | ਡਾ. ਜੋਤੀ ਸਾਰਦਾ ਵਲੋਂ ਗਰਭਵਤੀ ਅÏਰਤਾਂ ਦਾ ਚੈੱਕਅਪ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਖੂਨ ਦਾ ਦੌਰਾ, ਐਚ. ਆਈ. ਵੀ. ਟੈੱਸਟ, ਸ਼ੂਗਰ ਰੋਗ ਤੇ ਹੋਰ ਲੱਛਣਾਂ ਦੀ ਜਾਂਚ ਕੀਤੀ ਗਈ | ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਦਾ ਮਕਸਦ ਗਰਭਵਤੀ ਅÏਰਤ ਦੀ ਜਾਂਚ ਕਰ ਕੇ ਖ਼ਤਰੇ ਵਾਲੇ ਜਣੇਪਿਆਂ ਦੀ ਭਾਲ ਕਰ ਕੇ ਸਮੇਂ ਸਿਰ ਇਲਾਜ ਕਰਨਾ ਹੈ ਤਾਂ ਜੋ ਗਰਭ ਅਵਸਥਾ ਦੌਰਾਨ ਹੋਣ ਵਾਲੀਆਂ ਮੌਤਾਂ ਨੂੰ ਘਟਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਅਥਲੈਟਿਕਸ ਚੈਂਪੀਅਨਸ਼ਿਪ 'ਚ ਪਿਉ-ਪੁੱਤਰ ਦੀ ਜੋੜੀ ਨੇ ਮਾਨਸਾ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਪੁਨਰਸੁਰਜੀਤ ਵਲੋਂ ਹੋਲਾ ਮਹੱਲਾ ਕਾਨਫ਼ਰੰਸ ਦੇ ਮੱਦੇਨਜ਼ਰ ਇਕੱਤਰਤਾ
Ad Position 24