08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਬਾਬਾ ਘਾਲਾ ਸਿੰਘ ਤੋਂ ਸੁਰੱਖਿਆ ਵਾਪਸ ਲੈਣ ਦੀ ਜਥੇਦਾਰ ਬਾਬਾ ਟੇਕ ਸਿੰਘ ਵਲੋਂ ਨਿੰਦਾ <br/>

Ad Position 21
No active advertisement
ਅਜੀਤ ਡੈਸਕ 25-02-2026
ਤਲਵੰਡੀ ਸਾਬੋ, 24 ਫਰਵਰੀ (ਰਣਜੀਤ ਸਿੰਘ ਰਾਜੂ): ਨਾਨਕਸਰ ਸੰਪਰਦਾ ਦੇ ਸੰਤ ਬਾਬਾ ਘਾਲਾ ਸਿੰਘ ਤੋਂ ਪੁਲਿਸ ਸੁਰੱਖਿਆ ਵਾਪਸ ਲੈ ਲਏ ਜਾਣ ਦੀ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਕਰੜੇ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ 'ਚ ਅਮਨ ਕਾਨੂੰਨ ਦੀ ਲਗਾਤਾਰ ਵਿਗੜਦੀ ਜਾ ਰਹੀ ਸਥਿੱਤੀ ਦਰਮਿਆਨ ਸਰਕਾਰ ਦੀ ਇਹ ਕਾਰਵਾਈ ਬਿਲਕੁਲ ਗਲਤ ਹੈ | ਇੱਥੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਕਿਹਾ ਕਿ ਨਾਨਕਸਰ ਸੰਪਰਦਾ ਸਿੱਖੀ ਦੇ ਪ੍ਰਚਾਰ ਪ੍ਰਸਾਰ 'ਚ ਅਹਿਮ ਭੂਮਿਕਾ ਨਿਭਾ ਰਹੀ ਹੈ ਤੇ ਸੰਤ ਬਾਬਾ ਘਾਲਾ ਸਿੰਘ ਨੂੰ ਪਿਛਲੇ ਲੰਬੇ ਸਮੇਂ ਤੋਂ ਪੁਲਿਸ ਸੁਰੱਖਿਆ ਮਿਲੀ ਹੋਈ ਸੀ, ਜਿਸਨੂੰ ਹੁਣ ਸਰਕਾਰ ਨੇ ਵਾਪਸ ਲੈ ਲਿਆ ਹੈ | ਉਨ੍ਹਾਂ ਕਿਹਾ ਕਿ ਭਾਂਵੇ ਕਿ ਪੰਜਾਬ ਚ ਮੌਜੂਦਾ ਸਮੇਂ ਜੋ ਕਤਲੋਗਾਰਤ ਦਾ ਮਾਹੌਲ ਬਣਿਆ ਹੋਇਆ ਹੈ ਇਹ ਪੰਜਾਬ ਦਾ ਸੁਭਾਅ ਨਹੀ ਬਲਕਿ ਇੱਥੋਂ ਤਾਂ ਸਰਬੱਤ ਦੇ ਭਲੇ ਦਾ ਸੰਦੇਸ਼ ਸਮੁੱਚੇ ਵਿਸ਼ਵ ਨੂੰ ਜਾਂਦਾ ਹੈ, ਪਰ ਜੇਕਰ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਦੇ ਪ੍ਰਚਾਰਕਾਂ ਨਾਲ ਹੀ ਸਰਕਾਰ ਵਿਤਕਰਾ ਕਰੇਗੀ ਤਾਂ ਇਹ ਕਿਸੇ ਤਰ੍ਹਾਂ ਵੀ ਜਾਇਜ਼ ਨਹੀ ਠਹਿਰਾਇਆ ਜਾ ਸਕਦਾ | ਸਿੰਘ ਸਾਹਿਬ ਨੇ ਕਿਹਾ ਕਿ ਬਾਬਾ ਘਾਲਾ ਸਿੰਘ ਦੀ ਸੁਰੱਖਿਆ ਵਾਪਸ ਲੈਣ ਦੇ ਫ਼ੈਸਲੇ ਤੇ ਪੰਜਾਬ ਸਰਕਾਰ ਨੂੰ ਮੁੜ ਵਿਚਾਰ ਕਰਨੀ ਚਾਹੀਦੀ ਹੈ, ਸੁਰੱਖਿਆ ਵਾਪਿਸੀ ਤੋਂ ਬਾਅਦ ਅਗਰ ਉਨ੍ਹਾਂ ਨਾਲ ਕਿਸੇ ਕਿਸਮ ਦੀ ਵੀ ਕੋਈ ਘਟਨਾ ਵਾਪਰਦੀ ਹੈ ਤਾਂ ਉਸ ਦੀ ਸਿੱਧੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ -ਮਾਮਲਾ ਕਿਸਾਨਾਂ 'ਤੇ ਹੋਏ ਤਸ਼ੱਦਦ ਦਾ- ਯੂਨਾਈਟਿਡ ਅਕਾਲੀ ਦਲ ਵਲੋਂ 9 ਮਾਰਚ ਨੂੰ ਬਠਿੰਡਾ 'ਚ ਧਰਨਾ ਦੇਣ ਦਾ ਐਲਾਨ ਅਗਲੀ ਖ਼ਬਰ 2.66 ਗ੍ਰਾਮ ਚਿੱਟੇ ਸਮੇਤ ਨਸ਼ਾ ਤਸਕਰ ਕਾਬੂ
Ad Position 24