ਬਰੇਟਾ, 24 ਫਰਵਰੀ (ਪਾਲ ਸਿੰਘ ਮੰਡੇਰ)- ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਸ਼ਹਿਰ ਦੇ ਉੱਘੇ ਵਕੀਲ ਅਸ਼ੋਕ ਕੁਮਾਰ ਸਿੰਗਲਾ ਨੂੰ ਜ਼ਿਲ੍ਹਾ ਜਨਰਲ ਸਕੱਤਰ ਗਗਨਦੀਪ ਸ਼ਰਮਾ ਦੀ ਅਗਵਾਈ 'ਚ ਜ਼ਿਲ੍ਹਾ ਪ੍ਰਧਾਨ ਗੋਮਾ ਰਾਮ ਪੂਨੀਆ ਵਲੋਂ ਪਾਰਟੀ 'ਚ ਸ਼ਾਮਲ ਕਰ ਕੇ ਸਰਕਲ ਦਾ ਲੀਗਲ ਸੈੱਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਜਾਣਕਾਰੀ ਦਿੰਦਿਆਂ ਸਰਕਲ ਪ੍ਰਧਾਨ ਰਾਜ ਕੁਮਾਰ ਬਾਂਸਲ ਨੇ ਦੱਸਿਆ ਕਿ ਅਸ਼ੋਕ ਕੁਮਾਰ ਸਿੰਗਲਾ ਇੱਕ ਸੀਨੀਅਰ ਵਕੀਲ ਹਨ ਅਤੇ ਇਲਾਕੇ 'ਚ ਚੰਗਾ ਪ੍ਰਭਾਵ ਹੈ, ਜਿਸ ਨਾਲ ਪਾਰਟੀ ਨੂੰ ਵੱਡਾ ਲਾਭ ਹੋਵੇਗਾ | ਐਡਵੋਕੇਟ ਸਿੰਗਲਾ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ 'ਚ ਸ਼ਾਮਲ ਹੋਏ ਹਨ ਅਤੇ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਮੀਤ ਪ੍ਰਧਾਨ ਪੁਨੀਤ ਮਿੱਤਲ ਅਤੇ ਯੂਵਾ ਆਗੂ ਪ੍ਰਸ਼ਾਂਤ ਸਿੰਗਲਾ ਹਾਜ਼ਰ ਸਨ |
ਉੱਘੇ ਵਕੀਲ ਅਸ਼ੋਕ ਕੁਮਾਰ ਸਿੰਗਲਾ ਭਾਜਪਾ 'ਚ ਹੋਏ ਸ਼ਾਮਿਲ
ਅਜੀਤ ਡੈਸਕ
25-02-2026