08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਵਿਧਾਇਕ ਡਾ. ਵਿਜੇ ਸਿੰਗਲਾ ਵਲੋਂ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 25-02-2026

ਮਾਨਸਾ, 24 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਹਲਕੇ ਦੇ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ ਦੀ ਅਗਵਾਈ ਹੇਠ ਪਿੰਡ ਭੈਣੀਬਾਘਾ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਇੱਕ ਆਧੁਨਿਕ ਕਮਿਊਨਿਟੀ ਹਾਲ ਤਿਆਰ ਕਰਵਾਇਆ ਗਿਆ ਹੈ | ਇਹ ਕਮਿਊਨਿਟੀ ਹਾਲ ਵਿਆਹ ਸਮਾਗਮਾਂ, ਧਾਰਮਿਕ ਪ੍ਰੋਗਰਾਮਾਂ, ਪਿੰਡ ਪੱਧਰੀ ਮੀਟਿੰਗਾਂ ਅਤੇ ਨੌਜਵਾਨਾਂ ਲਈ ਹੋਣ ਵਾਲੀਆਂ ਗਤੀਵਿਧੀਆਂ ਲਈ ਲਾਭਦਾਇਕ ਹੋਵੇਗਾ | ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਇਹ ਪ੍ਰੋਜੈਕਟ ਪਿੰਡ ਦੇ ਵਿਕਾਸ ਵੱਲ ਮਹੱਤਵਪੂਰਨ ਕਦਮ ਹੈ | ਇਸੇ ਤਰ੍ਹਾਂ ਪਿੰਡ ਖੜਕ ਸਿੰਘ ਵਾਲਾ ਵਿਖੇ 6 ਲੱਖ ਰੁਪਏ ਦੀ ਲਾਗਤ ਨਾਲ ਅਨੁਸੂਚਿਤ ਜਾਤੀ ਧਰਮਸ਼ਾਲਾ ਦਾ ਨਿਰਮਾਣ ਕੀਤਾ ਗਿਆ ਹੈ, ਜੋ ਪਿੰਡ ਵਾਸੀਆਂ ਲਈ ਧਾਰਮਿਕ ਸਮਾਗਮਾਂ, ਸਮਾਜਿਕ ਇਕੱਠਾਂ ਅਤੇ ਹੋਰ ਲੋਕ-ਭਲਾਈ ਦੇ ਕੰਮਾਂ ਲਈ ਵਰਦਾਨ ਸਾਬਤ ਹੋਵੇਗੀ | ਇਸ ਤੋਂ ਇਲਾਵਾ ਪਿੰਡ ਦਲੇਲ ਸਿੰਘ ਵਾਲਾ ਵਿਖੇ 5 ਲੱਖ ਰੁਪਏ ਦੀ ਲਾਗਤ ਨਾਲ ਰਵਿਦਾਸੀਆ ਸਿੱਖਾਂ ਦੀ ਧਰਮਸ਼ਾਲਾ ਵਾਲਾ ਚੌਕ ਬਣਾਇਆ ਗਿਆ ਹੈ, ਜੋ ਪਿੰਡ ਦੀ ਸੁੰਦਰਤਾ ਨੂੰ ਵਧਾਉਣ ਦੇ ਨਾਲ-ਨਾਲ ਸਮਾਜਿਕ ਅਤੇ ਧਾਰਮਿਕ ਪਛਾਣ ਦਾ ਪ੍ਰਤੀਕ ਬਣੇਗਾ | ਇਨ੍ਹਾਂ ਸਾਰੇ ਵਿਕਾਸ ਕਾਰਜਾਂ ਲਈ ਇਲਾਕੇ ਦੇ ਲੋਕਾਂ ਨੇ ਵਿਧਾਇਕ ਡਾ. ਵਿਜੇ ਸਿੰਗਲਾ ਅਤੇ ਆਮ ਆਦਮੀ ਪਾਰਟੀ ਦਾ ਧੰਨਵਾਦ ਕੀਤਾ | ਵਿਧਾਇਕ ਡਾ. ਵਿਜੇ ਸਿੰਗਲਾ ਨੇ ਕਿਹਾ ਕਿ ਹਲਕਾ ਮਾਨਸਾ ਦੇ ਹਰ ਵਰਗ ਦੀ ਭਲਾਈ ਉਨ੍ਹਾਂ ਦੀ ਪਹਿਲ ਹੈ ਅਤੇ ਆਉਣ ਵਾਲੇ ਸਮੇਂ 'ਚ ਵੀ ਵਿਕਾਸ ਦੀ ਇਹ ਲੜੀ ਨਿਰੰਤਰ ਜਾਰੀ ਰਹੇਗੀ |

Ad Position 22
No active advertisement
ਪਿਛਲੀ ਖ਼ਬਰ ਪਿੰਡ ਛਾਪਾ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ <br/> ਅਗਲੀ ਖ਼ਬਰ ਉੱਘੇ ਵਕੀਲ ਅਸ਼ੋਕ ਕੁਮਾਰ ਸਿੰਗਲਾ ਭਾਜਪਾ 'ਚ ਹੋਏ ਸ਼ਾਮਿਲ
Ad Position 24