ਬੋਹਾ, 25 ਫਰਵਰੀ (ਪ. ਪ.)- ਨੇੜਲੇ ਪਿੰਡ ਆਂਡਿਆਂਵਾਲੀ ਦੇ ਆਂਗਣਵਾੜੀ ਕੇਂਦਰ ਵਿਖੇ ਅਨੀਮੀਆ ਮੁਕਤ ਦਿਵਸ ਮਨਾਇਆ ਗਿਆ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ ਗਰਭਵਤੀ ਮਹਿਲਾਵਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਕਿਸ਼ੋਰੀਆਂ ਨੂੰ ਅਨੀਮੀਆ ਬਾਰੇ ਜਾਗਰੂਕ ਕੀਤਾ ਗਿਆ | ਕੈਂਪ ਦੌਰਾਨ ਵਰਕਰਾਂ ਵਲੋਂ ਖ਼ੂਨ ਦੀ ਜਾਂਚ ਕਰ ਕੇ ਆਇਰਨ ਦੀ ਕਮੀ ਨਾਲ ਸਬੰਧਿਤ ਲੱਛਣਾਂ ਬਾਰੇ ਜਾਣਕਾਰੀ ਦਿੱਤੀ ਗਈ | ਹਾਜ਼ਰ ਮਹਿਲਾਵਾਂ ਨੂੰ ਆਇਰਨ ਤੇ ਫੋਲਿਕ ਐਸਿਡ ਦੀਆਂ ਗੋਲੀਆਂ ਵੰਡਣ ਦੇ ਨਾਲ ਹੀ ਸੰਤੁਲਿਤ ਖ਼ੁਰਾਕ ਅਤੇ ਹਰੀਆਂ ਸਬਜ਼ੀਆਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ |