14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਕਣਕ ਦੀ ਢੋਆ-ਢੁਆਈ ਕਰ ਰਹੇ ਮਜ਼ਦੂਰ ਦੀ ਭੇਦਭਰੀ ਹਾਲਤ 'ਚ ਮੌਤ

Ad Position 21
No active advertisement
ਮਾਨਸਾ ਵਿਖੇ ਨਿੱਜੀ ਫੈਕਟਰੀ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ ਜਥੇਬੰਦੀਆਂ ਦੇ ਆਗੂ ਤੇ ਮਿ੍ਤਕ ਦੇ ਪਰਿਵਾਰਕ ਮੈਂਬਰ | ਅਜੀਤ ਤਸਵੀਰ <br/> 26-02-2026
ਮਾਨਸਾ, 25 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ 'ਚ ਕਣਕ ਦੀ ਢੋਆ-ਢੁਆਈ ਕਰ ਰਹੇ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦਾ ਮਾਮਲਾ ਭਖ ਗਿਆ ਹੈ | ਮਜ਼ਦੂਰ ਜਥੇਬੰਦੀਆਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਦੀ ਕੁੱਟਮਾਰ ਕਰ ਕੇ ਕਤਲ ਕਰਨ ਦੇ ਦੋਸ਼ ਲਗਾਏ ਜਾ ਰਹੇ ਹਨ | ਅੱਜ ਦੇਰ ਸ਼ਾਮ ਮੌਤ ਦੇ ਮਾਮਲੇ ਨੂੰ ਲੈ ਕੇ ਸੰਘਰਸ਼ਕਾਰੀਆਂ ਨੇ ਮਾਨਸਾ ਖ਼ੁਰਦ-ਖਿਆਲਾ ਕਲਾਂ ਸੰਪਰਕ ਸੜਕ 'ਤੇ ਨਿੱਜੀ ਫ਼ੈਕਟਰੀ ਅੱਗੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਅੱਗੇ ਧਰਨਾ ਲਗਾ ਲਿਆ | ਉਨ੍ਹਾਂ ਮਿ੍ਤਕ ਦਾ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ | ਦਲਿਤ ਦਾਸਤਾਨ ਵਿਰੋਧੀ ਅੰਦੋਲਨ ਦੇ ਆਗੂ ਜਗਸੀਰ ਸਿੰਘ ਸੀਰਾ, ਦਲੇਲ ਸਿੰਘ ਵਾਲਾ ਦੇ ਸਰਪੰਚ ਹਰਦੀਪ ਸਿੰਘ, ਸਾਬਕਾ ਸਰਪੰਚ ਅਮਰੀਕ ਸਿੰਘ, ਟਰੈਕਟਰ-ਟਰਾਲੀ ਯੂਨੀਅਨ ਦੇ ਪ੍ਰਧਾਨ ਲਵਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰੀ ਖ਼ਰੀਦ ਏਜੰਸੀ ਵਲੋਂ ਗੁਰਜੰਟ ਸਿੰਘ (22) ਵਾਸੀ ਪਿੰਡ ਦਲੇਲ ਸਿੰਘ ਵਾਲਾ ਨੂੰ ਕਣਕ ਦੀ ਢੋਆ-ਢੁਆਈ ਲਈ ਬੁਲਾਇਆ ਗਿਆ | ਉਨ੍ਹਾਂ ਦੱਸਿਆ ਕਿ ਕੁਝ ਵਿਅਕਤੀਆਂ ਨੇ ਇਹ ਸਰਕਾਰੀ ਕਣਕ ਨਿੱਜੀ ਫ਼ੈਕਟਰੀ ਵਿਚ ਉਤਾਰਨ ਦਾ ਦਬਾਅ ਬਣਾਇਆ, ਜਿਸ ਤੋਂ ਗੁਰਜੰਟ ਸਿੰਘ ਨੇ ਇਨਕਾਰ ਕਰ ਦਿੱਤਾ | ਉਨ੍ਹਾਂ ਦੋਸ਼ ਲਗਾਇਆ ਕਿ ਮਜ਼ਦੂਰ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ ਅਤੇ ਉਸ ਦੀ ਮੌਤ ਸ਼ਹਿਰ ਦੇ ਨਿੱਜੀ ਹਸਪਤਾਲ ਵਿਖੇ ਹੋਈ ਹੈ | ਮਜ਼ਦੂਰ ਆਗੂ ਸੀਰਾ ਨੇ ਕਿਹਾ ਕਿ ਮੌਤ ਲਈ ਕੁਝ ਪੁਲਿਸ ਮੁਲਾਜ਼ਮ ਅਤੇ ਸਰਕਾਰੀ ਖ਼ਰੀਦ ਏਜੰਸੀ ਦੇ ਅਧਿਕਾਰੀ ਜ਼ਿੰਮੇਵਾਰ ਹਨ | ਉਨ੍ਹਾਂ ਮੰਗ ਕੀਤੀ ਕਿ ਜਾਂਚ-ਪੜਤਾਲ ਕਰ ਕੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ | ਮਿ੍ਤਕ ਦੇਹ ਸਿਵਲ ਹਸਪਤਾਲ ਮਾਨਸਾ ਦੇ ਮੁਰਦਾਘਰ 'ਚ ਰੱਖੀ ਗਈ ਹੈ | ਜਥੇਬੰਦੀਆਂ ਦਾ ਐਲਾਨ ਹੈ ਕਿ ਕਾਰਵਾਈ ਹੋਣ ਤੱਕ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ | ਠੂਠਿਆਂਵਾਲੀ ਪੁਲਿਸ ਚੌਂਕੀ ਦੇ ਇੰਚਾਰਜ ਏ. ਐਸ. ਆਈ. ਮੱਖਣ ਸਿੰਘ ਨੇ ਦੱਸਿਆ ਕਿ ਨੌਜਵਾਨ ਦੀ ਮੌਤ ਟਰੈਕਟਰ-ਟਰਾਲੀ ਹੇਠਾਂ ਆਉਣ ਕਰ ਕੇ ਹੋਈ ਹੈ | ਉਨ੍ਹਾਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪੜਤਾਲ ਕਰ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਫ਼ੌਜ ਅਤੇ ਰੇਲਵੇ ਅਸਾਮੀਆਂ ਦਾ ਬੈਕਲਾਗ ਪੂਰਾ ਕਰਨ ਸੰਬੰਧੀ ਮੰਗ ਪੱਤਰ ਦਿੱਤਾ ਅਗਲੀ ਖ਼ਬਰ ਬੋਹਾ ਨੂੰ ਬਲਾਕ ਦਾ ਦਰਜਾ ਦੇਣ ਦੀ ਮੰਗ ਨੇ ਜ਼ੋਰ ਫੜਿਆ
Ad Position 24