ਮਾਨਸਾ, 25 ਫਰਵਰੀ (ਸੱਭਿ.ਪ੍ਰਤੀ)- ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਰੈੱਡ ਰਿਬਨ ਕਲੱਬ ਵਲੋਂ ਏਡਜ਼ ਜਾਗਰੂਕ ਪ੍ਰੋਗਰਾਮ ਕਰਵਾਇਆ ਗਿਆ | ਇਸ ਦੌਰਾਨ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਿਸ 'ਚ 13 ਵਿਦਿਆਰਥੀਆਂ ਨੇ ਭਾਗ ਲਿਆ | ਸਾਹਿਬਕਮਲਪ੍ਰੀਤ ਸਿੰਘ, ਰਾਜਵਿੰਦਰ ਕੌਰ ਤੇ ਲਵਪ੍ਰੀਤ ਸਿੰਘ ਨੇ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਿਲ ਕੀਤਾ | ਕਾਰਜਕਾਰੀ ਪਿ੍ੰਸੀਪਲ ਡਾ. ਜਸਕਰਨ ਸਿੰਘ ਨੇ ਜੇਤੂਆਂ ਨੂੰ ਇਨਾਮ ਵੰਡੇ | ਨਿਰੀਖਕ ਦੀ ਭੂਮਿਕਾ ਪ੍ਰੋਫੈਸਰ ਡਾ. ਸੀਮਾ ਜਿੰਦਲ ਅਤੇ ਡਾ. ਹਰਵਿੰਦਰ ਕੌਰ ਨੇ ਨਿਭਾਈ | ਰੈੱਡ ਰਿਬਨ ਕਲੱਬ ਦੇ ਮੈਂਬਰ ਡਾ. ਸਿੰਪਲ ਬਾਂਸਲ, ਡਾ. ਆਸ਼ੂ ਗਰਗ, ਡਾ. ਪ੍ਰਤਿਭਾ ਜਿੰਦਲ ਆਦਿ ਹਾਜ਼ਰ ਸਨ |