14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਖੁਆਜਾਪੀਰ ਦੀ ਮੂਰਤੀ ਨੂੰ ਢਾਹੁਣ ਦੇ ਵਿਰੋਧ 'ਚ ਕੀਤਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 26-02-2026
ਮਾਨਸਾ, 25 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਜੈ ਬਾਬਾ ਖੁਆਜਾਪੀਰ ਕਮੇਟੀ ਵਲੋਂ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨਾਲ ਮਿਲ ਕੇ ਖੁਆਜਾਪੀਰ ਦੀ ਮੂਰਤੀ ਨੂੰ ਢਾਹੁਣ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ਬੁਲਾਰਿਆਂ ਨੇ ਕਿਹਾ ਕਿ ਇਹ ਕਾਰਵਾਈ ਅਤੀ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਜ਼ਿਲੇ੍ਹ ਦੀਆਂ ਸਮੂਹ ਜਥੇਬੰਦੀਆਂ ਨਾਲ ਮਿਲ ਕੇ ਇਸ ਮਸਲੇ ਦਾ ਜਲਦੀ ਹੱਲ ਕਰਵਾਉਣ ਲਈ ਵਚਨਬੱਧ ਹਨ ਅਤੇ ਮੂਰਤੀ ਢਾਹੁਣ ਦੀ ਕਾਰਵਾਈ ਨਹੀਂ ਹੋਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜਦੋਂ ਤੱਕ ਮਸਲੇ ਦਾ ਹੱਲ ਨਹੀਂ ਹੁੰਦਾ, ਉਹ ਇੱਥੇ ਹਰ ਵਕਤ ਹਾਜ਼ਰ ਰਹਿਣਗੇ | ਭਾਕਿਯੂ (ਡਕੌਂਦਾ) ਦੇ ਇਸਤਰੀ ਆਗੂ ਛਿੰਦਰਪਾਲ ਕੌਰ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਰਮ ਸਿੰਘ, ਪੰਜਾਬ ਕਿਸਾਨ ਯੂਨੀਅਨ ਦੇ ਗੁਰਜੰਟ ਸਿੰਘ ਤੇ ਮੱਖਣ ਸਿੰਘ ਮਾਨ, ਬੀ.ਕੇ.ਯੂ (ਲੱਖੋਵਾਲ) ਦੇ ਸ਼ਹਿਰੀ ਪ੍ਰਧਾਨ ਗੁਰਮੀਤ ਸਿੰਘ ਧਾਲੀਵਾਲ, ਮਜ਼ਦੂਰ ਆਗੂ ਬਲਵਿੰਦਰ ਸਿੰਘ, ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਿ੍ਸ਼ਨ ਚੌਹਾਨ, ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਜਰਨੈਲ ਸਿੰਘ, ਦਲਿਤ ਸੈਨਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਦਫ਼ਤਰੀ ਕਰਮਚਾਰੀਆਂ 'ਤੇ ਕੀਤੇ ਲਾਠੀਚਾਰਜ ਦੀ ਨਿਖੇਧੀ ਅਗਲੀ ਖ਼ਬਰ ਨਹਿਰੂ ਕਾਲਜ ਵਿਖੇ ਏਡਜ਼ ਜਾਗਰੂਕ ਪ੍ਰੋਗਰਾਮ ਕਰਵਾਇਆ
Ad Position 24