ਜੋਗਾ/ਭੀਖੀ, 25 ਫਰਵਰੀ (ਪ.ਪ. ਰਾਹੀਂ)- ਕਾਂਗਰਸ ਪਾਰਟੀ ਵਲੋਂ 28 ਫਰਵਰੀ ਨੂੰ ਬਰਨਾਲਾ ਵਿਖੇ ਕੀਤੀ ਜਾਣ ਵਾਲੀ ਮਨਰੇਗਾ ਬਚਾਓ ਸੰਗਰਾਮ ਰੈਲੀ ਦੇ ਮੱਦੇਨਜ਼ਰ ਪਿੰਡ ਬੁਰਜ ਹਰੀ, ਰੜ੍ਹ, ਖੀਵਾ ਕਲਾਂ, ਹੀਰੋਂ ਕਲਾਂ ਤੇ ਖੀਵਾ ਖ਼ੁਰਦ 'ਚ ਮੀਟਿੰਗਾਂ ਕੀਤੀਆਂ ਗਈਆਂ | ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਸਾਬਕਾ ਕਾਰਜਕਾਰੀ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਨੇ ਦੱਸਿਆ ਕਿ ਇਹ ਰੈਲੀ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਰੈਲੀ ਸਿਰਫ਼ ਰਾਜਨੀਤਕ ਇਕੱਠ ਨਹੀਂ, ਸਗੋਂ ਮਜ਼ਦੂਰਾਂ, ਕਿਸਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਵੱਡਾ ਸੰਘਰਸ਼ ਹੈ | ਉਨ੍ਹਾਂ ਕਾਂਗਰਸੀ ਆਗੂਆਂ, ਵਰਕਰਾਂ ਤੇ ਮਨਰੇਗਾ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ |