14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਦਾ ਵਫਦ ਲੋਕ ਸਭਾ ਮੈਂਬਰ ਧਰਮਵੀਰ ਗਾਂਧੀ ਨੂੰ ਮਿਲਿਆ

Ad Position 21
No active advertisement
ਅਜੀਤ ਡੈਸਕ 26-02-2026
ਮਾਨਸਾ, 25 ਫਰਵਰੀ (ਰਾਵਿੰਦਰ ਸਿੰਘ ਰਵੀ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਮਾਨਸਾ ਅਤੇ ਜਨਰਲ ਸਕੱਤਰ ਗੁਰਮੇਲ ਸਿੰਘ ਮਾਛੀਕੇ ਦੀ ਅਗਵਾਈ ਹੇਠ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਨੂੰ ਪਟਿਆਲਾ ਵਿਖੇ ਮਿਲਿਆ | ਉਨ੍ਹਾਂ ਮੰਗ ਉਠਾਈ ਕਿ ਤਜਰਬੇਕਾਰ ਅਣ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਕਾਨੂੰਨੀ ਮਾਨਤਾ ਦਿਵਾਉਣ ਲਈ ਲੋਕ ਸਭਾ ਸੈਸ਼ਨ 'ਚ ਆਵਾਜ਼ ਬੁਲੰਦ ਕਰਨ | ਉਨ੍ਹਾਂ ਸ੍ਰੀ ਗਾਂਧੀ ਨੂੰ ਬਿਹਾਰ, ਪੱਛਮੀ ਬੰਗਾਲ ਅਤੇ ਰਾਜਸਥਾਨ 'ਚ ਪ੍ਰੈਕਟੀਸਨਰਾਂ ਨੂੰ ਮਾਨਤਾ ਸਬੰਧੀ ਕੀਤੀ ਗਈ ਚਾਰਾਜੋਈ ਸਬੰਧੀ ਦਸਤਾਵੇਜ ਵੀ ਸੌਂਪੇ | ਉਨ੍ਹਾਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰ ਦੇਸ਼ 'ਚ ਲਗਭਗ ਪਿਛਲੇ 50 ਸਾਲਾਂ ਤੋਂ ਪਿੰਡਾਂ ਅਤੇ ਸ਼ਹਿਰਾਂ ਦੀਆਂ ਗਰੀਬ ਬਸਤੀਆਂ ਤੋਂ ਇਲਾਵਾ ਦੂਰ ਦੁਰਾਡੇ ਢਾਣੀਆਂ ਅਤੇ ਝੁਗੀਆਂ ਝੌਂਪੜੀਆਂ 'ਚ ਵਸਦੇ ਸਰਕਾਰੀ ਸਹੂਲਤਾਂ ਤੋਂ ਸੱਖਣੇ ਲੋੜਵੰਦ ਲੋਕਾਂ ਨੂੰ 24 ਘੰਟੇ ਸਸਤੀਆਂ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੇ ਹਨ | ਲੋਕ ਸਭਾ ਮੈਂਬਰ ਨੇ ਭਰੋਸਾ ਦਿਵਾਇਆ ਕਿ ਉਹ ਇਸ ਮੁੱਦੇ ਨੂੰ ਲੋਕ ਸਭਾ 'ਚ ਉਠਾਉਣਗੇ | ਵਫਦ 'ਚ ਤਾਰਾ ਚੰਦ ਭਾਵਾ, ਵੈਦ ਬਲਵੀਰ ਸਿੰਘ ਬਰੇਟਾ, ਜਗਤਾਰ ਸਿੰਘ ਫੂਲ, ਰਾਜ ਕੁਮਾਰ ਲਹਿਰਾਗਾਗਾ, ਦਲੇਲ ਸਿੰਘ, ਸੁਖਜਿੰਦਰ ਸਿੰਘ, ਪਾਲ ਸਿੰਘ, ਸਤੀਸ਼ ਕੁਮਾਰ ਬਰੇਟਾ, ਬੰਟੂ ਸ਼ਰਮਾ, ਰਸ਼ਪਾਲ ਸਿੰਘ ਆਦਿ ਸ਼ਾਮਲ ਸਨ |
Ad Position 22
No active advertisement
ਪਿਛਲੀ ਖ਼ਬਰ ਮਾਈ ਭਾਗੋ ਕਾਲਜ ਰੱਲਾ ਵਿਖੇ 7 ਰੋਜ਼ਾ ਐਨ.ਐਸ.ਐਸ. ਕੈਂਪ ਸ਼ੁਰੂ ਅਗਲੀ ਖ਼ਬਰ ਰਾਹੁਲ ਗਾਂਧੀ ਦੀ ਬਰਨਾਲਾ ਰੈਲੀ ਦੀ ਤਿਆਰੀ ਵਜੋਂ ਇਕੱਤਰਤਾ
Ad Position 24